ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਮਾਤਾ ਚਵਿੰਡਾ ਦੇਵੀ ਦੇ ਮੰਦਰ ਕੱਟਿਆ 50 ਪਾਊਂਡ ਦਾ ਕੇਕ
Tuesday, Aug 31, 2021 - 03:04 PM (IST)
ਕੱਥੂਨੰਗਲ/ਮਜੀਠਾ (ਸਰਬਜੀਤ ਵਡਾਲਾ) - ਸਥਾਨਕ ਪ੍ਰਾਚੀਨ ਅਤੇ ਇਤਿਹਾਸਕ ਮੰਦਰ ਮਾਤਾ ਸ਼੍ਰੀ ਚਵਿੰਡਾ ਦੇਵੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਪ੍ਰਬੰਧਕ ਨਾਇਬ ਤਹਿਸੀਲਦਾਰ ਜਸਬੀਰ ਸਿੰਘ ਦੀ ਅਗਵਾਈ ਹੇਠ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਆਸ-ਪਾਸ ਦੇ ਇਲਾਕਿਆਂ ਅਤੇ ਪਿੰਡਾਂ ਤੋਂ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਚਰਨਾਂ ਵਿੱਚ ਹਾਜ਼ਰੀ ਲਗਵਾਉਣ ਦੇ ਨਾਲ-ਨਾਲ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿੱਚ ਮੱਥਾ ਟੇਕਦਿਆਂ ਆਪਣਾ ਜੀਵਨ ਸਫਲ ਬਣਾਇਆ। ਇਸ ਦੌਰਾਨ ਆਈਆਂ ਭਜਨ ਮੰਡਲੀਆਂ ਵਲੋਂ ਪ੍ਰਭੂ ਸ਼੍ਰੀ ਕ੍ਰਿਸ਼ਨ ਜੀ ਦਾ ਗੁਣਗਾਨ ਕਰਦਿਆਂ ਸੰਗਤ ਨੂੰ ਮੰਤਰ ਮੁਗਧੀ ਕਰੀ ਰੱਖਿਆ।
ਪੜ੍ਹੋ ਇਹ ਵੀ ਖ਼ਬਰ - ਮਾਮਲਾ ਦਾਜ ਖ਼ਾਤਿਰ ਨੂੰਹ ਨੂੰ ਕਤਲ ਕਰਨ ਦਾ : ਸਹੁਰਾ ਪਰਿਵਾਰ ’ਤੇ ਕਾਰਵਾਈ ਲਈ ਮਨੀਸ਼ਾ ਗੁਲਾਟੀ ਨੇ ਦਿੱਤੇ ਹੁਕਮ
ਜਨਮ ਅਸ਼ਟਮੀ ਦੇ ਸ਼ੁੱਭ ਦਿਹਾੜੇ ਨੂੰ ਮੁਖ ਰੱਖਦਿਆਂ ਮੰਦਰ ਨੂੰ ਬੜੀਆਂ ਸੁੰਦਰ ਅਤੇ ਮਨਮੋਹਕ ਲਾਈਟਾਂ ਅਤੇ ਰੰਗ ਬਿਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਸੀ, ਜੋ ਹਰੇਕ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਸੀ। ਇਸ ਮੌਕੇ ਪ੍ਰਬੰਧਕ ਤੇ ਨਾਇਬ ਤਹਿਸੀਲਦਾਰ ਜਸਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਨਮ ਅਸ਼ਟਮੀ ਮੌਕੇ ਪੁਲਸ ਪ੍ਰਸ਼ਾਸਨ ਨੇ ਆਪਣੀ ਡਿਊਟੀ ਬਹੁਤ ਹੀ ਬਾਖੂਬੀ ਢੰਗ ਨਾਲ ਨਿਭਾਈ ਹੈ। ਮੰਦਰ ਵਿੱਚ ਆਈ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਆਦਿ ਨਹੀਂ ਆਉਣ ਦਿੱਤੀ ਗਈ। ਇਸ ਮੌਕੇ ਉਨ੍ਹਾਂ ਸਮੂਹ ਸੰਗਤ ਨੂੰ ਆਪਣੇ ਸੰਖੇਪ ਸੰਬੋਧਨ ਰਾਹੀਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਵੀ ਸੰਦੇਸ਼ ਦਿੱਤਾ। ਇਸ ਮੌਕੇ ਅਟੁੱਟ ਲੰਗਰ ਵੀ ਸੰਗਤਾਂ ਵਿਚ ਵਰਤਾਏ ਗਏ। ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ 50 ਪੌਂਡ ਦਾ ਕੇਕ ਕੱਟ ਕੇ, ਪੰਜੀਰੀ ਤੇ ਫਲ ਸੰਗਤਾਂ ਵਿੱਚ ਵਰਤਾਏ ਗਏ।
ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ