ਕਾਂਗਰਸੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਸਮੇਤ ਅਣਪਛਾਤਿਆਂ ਤੇ ਮਾਮਲਾ ਦਰਜ
Sunday, Jul 26, 2020 - 10:00 AM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ ਪਵਨ): ਪਿੰਡ ਚੌਂਤਰਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਕੀਤੇ ਗਏ ਇਕੱਠ ਅਤੇ ਸਰਕਾਰ ਵਲੋਂ ਜਾਰੀ ਕੋਰੋਨਾ ਹਦਾਇਤਾਂ ਨਾ ਮੰਨਣ ਤੇ ਕਾਂਗਰਸੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਬਲਾਕ ਸੰਮਤੀ ਮੈਂਬਰ ਮਨਿੰਦਰ ਸਿੰਘ ਮਨੀ ਚੜੇਵਾਨ ਅਤੇ 23-24 ਅਣਪਛਾਤਿਆਂ ਤੇ ਮਾਮਲਾ ਦਰਜ ਕੀਤਾ ਗਿਆ ਹੈ।ਥਾਣਾ ਸਦਰ ਵਿਖੇ ਇਸ ਸਬੰਧੀ ਬਰੀਵਾਲਾ ਦੇ ਨਾਇਬ ਤਹਿਸੀਲਦਾਰ ਸੁਰਿੰਦਰਪਾਲ ਸਿੰਗਲਾ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਵਰਨਣਯੋਗ ਹੈ ਕਿ ਇਸ ਸਬੰਧੀ ਫੋਟੋਆਂ ਵੀ ਸੋਸਲ ਮੀਡੀਆ ਤੇ ਵਾਇਰਲ ਹੋਈਆ ਸਨ।