ਮੁਕਤਸਰ ''ਚ ਫਿਰ ਚੱਲੀਆਂ ਗੋਲੀਆਂ, ਘਰ ''ਚ ਦਾਖਲ ਹੋ ਕੇ ਕੀਤਾ ਨੌਜਵਾਨ ਦਾ ਕਤਲ (ਤਸਵੀਰਾਂ)
Monday, Jul 22, 2019 - 11:18 AM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ 'ਤੇ ਸਥਿਤ ਇਕ ਘਰ 'ਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਦਾਖਲ ਹੋ ਕੇ ਸ਼ਰੇਆਮ ਗੋਲੀਆਂ ਮਾਰ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਚਮਕੌਰ ਸਿੰਘ (35) ਪੁੱਤਰ ਰਾਜਾ ਸਿੰਘ ਵਜੋਂ ਹੋਈ ਹੈ, ਜਿਸ 'ਤੇ ਕਾਤਲਾਂ ਨੇ 3 ਫਾਇਰ ਕੀਤੇ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਚਮਕੌਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ ਵਿਖੇ ਰੱਖਵਾ ਦਿੱਤਾ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਉਨ੍ਹਾਂ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਦੱਸ ਦੇਈਏ ਕਿ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਅਜੇ ਤੱਕ ਕੁਝ ਵੀ ਦੱਸਣ ਤੋਂ ਗੁਰੇਜ਼ ਕਰ ਰਹੀ ਹੈ।