ਸਿਵਿਲ ਹਸਪਤਾਲ ਮੁਕਤਸਰ ਦੀ OPD ਮਲੋਟ ਰੋਡ ’ਤੇ ਸਥਿਤ ਮਿਸ਼ਨ ਹਸਪਤਾਲ ’ਚ ਸ਼ੁਰੂ

04/09/2020 2:15:29 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪ੍ਰਸ਼ਾਸਨ ਵਲੋਂ ਰੈਡ ਕਰਸ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਿਲੇ ਦੇ ਲੋੜਵੰਦਾਂ ਨੂੰ ਕਰਫਿਊ ਦੌਰਾਨ ਜਰੂਰੀ ਰਾਸ਼ਨ ਅਧਿਕਾਰਤ ਵਿਅਕਤੀਆਂ ਰਾਹੀਂ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਹ ਜਾਣਕਾਰੀ  ਸ੍ਰੀ ਐੱਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਖਿਲਾਫ ਚੱਲ ਰਹੇ ਅਭਿਆਨ ਦਾ ਜਾਇਜ਼ਾ ਲੈਂਦੇ ਹੋਏ ਦਿੱਤੀ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ  ਇਸ ਮੁਸੀਬਤ ਦੀ ਘੜੀ ਵਿਚ ਹਰ ਲੋੜਵੰਦ ਵਿਅਕਤੀ ਦੀ ਸਹਾਇਤਾ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਵਿਰੁੱਧ ਜੰਗੀ ਪੱਧਰ ’ਤੇ ਅਭਿਆਨ ਚਲਾਇਆ ਜਾ ਰਿਹਾ ਹੈ।

ਪੜ੍ਹੋ ਇਹ ਵੀ ਖਬਰ - ਵੱਡੀ ਖਬਰ : ਜਲੰਧਰ ’ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

ਪੜ੍ਹੋ ਇਹ ਵੀ ਖਬਰ - ਕੋਵਿਡ-19 ਖਿਲਾਫ ਜੰਗ ’ਚ ਉਤਰੇ ਕਾਰਗਿਲ ਸ਼ਹੀਦ ਦੇ ਪਿਤਾ ਸਣੇ 65 ਸੇਵਾਮੁਕਤ ਪੁਲਸ ਮੁਲਾਜ਼ਮ 

ਜ਼ਿਲੇ ਵਿਚ ਦਾਖਲ ਹੋਣ ਵਾਲੇ ਨਾਕਿਆਂ ’ਤੇ ਮੈਡੀਕਲ ਟੀਮਾਂ ਵਲੋਂ ਆਧੁਨਿਕ ਥਰਮਾਮੀਟਰ ਰਾਹੀਂ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪਿੰਡਾਂ, ਸ਼ਹਿਰਾਂ, ਕਸਬਿਆਂ ਵਿਚ ਸਿਹਤ ਵਿਭਾਗ ਦੇ ਅਮਲੇ ਵਲੋਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਕੰਮ ਕਰ ਰਿਹਾ ਹੈ। ਡੀ.ਸੀ ਨੇ ਦੱਸਿਆ ਕਿ ਜ਼ਿਲੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਨਗਰ ਕੌਸਲਾਂ ਨੂੰ ਸ਼ਹਿਰਾਂ ਵਿਚ ਸੈਨੀਟਾਈਜਰ ਦਾ ਛੜਕਾਂ ਕਰਨ ਲਈ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ। ਬੁਢਾਪਾ, ਵਿਧਵਾ, ਦਿਵਿਆਂਗ ਨੂੰ ਪੈਨਸ਼ਨ ਦੀ ਅਦਾਇਗੀ ਘਰ-ਘਰ ਪੋਸਟਮੈਨਾਂ ਦੀ ਸਹਾਇਤਾ ਰਾਹੀਂ ਕੀਤੀ ਜਾਵੇਗੀ, ਤਾਂ ਜੋ ਇਨ੍ਹਾਂ ਲਾਭਪਾਤਰੀਆਂ ਨੂੰ ਬੈਂਕਾਂ ਵਿਚ ਖੱਜਲ ਖੁਆਰ ਨਾ ਹੋਣਾ ਪਵੇ।

ਪੜ੍ਹੋ ਇਹ ਵੀ ਖਬਰ - ਲਾਕਡਾਊਨ : ਪਿੰਡ ਸਲੇਮਪੁਰ ਵਿਖੇ ਕਾਰ ਸਵਾਰ ਨੌਜਵਾਨ ਨੇ ਕੀਤੇ ਦੋ ਹਵਾਈ ਫਾਇਰ 

ਪੜ੍ਹੋ ਇਹ ਵੀ ਖਬਰ - ਲਾਕਡਾਊਨ : CBSE ਸਕੂਲਾਂ ’ਚ 6ਵੀਂ ਤੋਂ 11ਵੀਂ ਦੇ ਵਿਦਿਆਰਥੀ ਪੜ੍ਹਨਗੇ 3 ਨਵੇਂ ਸਕਿੱਲ ਕੋਰਸ

ਸਿਵਿਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਿਲ ਹਸਪਤਾਲ ਨੂੰ ਕੋਵਿਡ-19 ਵਿਚ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਇੱਥੇ ਇਲਾਜ ਕੀਤਾ ਜਾ ਸਕੇ। ਜ਼ਿਲਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੀ ਓ.ਪੀ.ਡੀ. ਮਲੋਟ ਰੋਡ ’ਤੇ ਸਥਿਤ ਮਿਸ਼ਨ ਹਸਪਤਾਲ ਵਿਚ ਸ਼ੁਰੂ ਕਰ ਦਿੱਤੀ ਗਈ ਹੈ। ਸਿਵਿਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਪਸੀ ਦੂਰੀ ਰੱਖੀ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੇ ਜਾ ਰਹੇ ਜਰੂਰੀ ਨਿਯਮਾਂ ਦੀ ਪਾਲਣਾ ਕੀਤੀ। ਉਨ੍ਹਾਂ ਦੱਸਿਆਂ ਕਿ ਲੋਕਾਂ ਦੀ ਸਹੂਲਤਾਂ ਲਈ ਜ਼ਿਲਾ ਰੈੱਡ ਕਰਾਸ ਰਾਹੀਂ ਚਲਾਇਆ ਜਾ ਰਿਹਾ ਜਨ ਔਸ਼ਧੀ ਕੇਂਦਰ ਮਿਸ਼ਨ ਹਸਪਤਾਲ ਦੇ ਸਾਹਮਣੇ ਅਸ਼ੋਕਾ ਡੈਂਟਿੰਗ ਅਤੇ ਪੇਟਿੰਗ ਦੇ ਸ਼ੋ ਰੂਮ ਵਿਚ ਤਬਦੀਲ ਕਰ ਦਿੱਤਾ ਗਿਆ ਹੈ।  

ਪੜ੍ਹੋ ਇਹ ਵੀ ਖਬਰ - ਲਾਕਡਾਊਨ : CBSE ਸਕੂਲਾਂ ’ਚ 6ਵੀਂ ਤੋਂ 11ਵੀਂ ਦੇ ਵਿਦਿਆਰਥੀ ਪੜ੍ਹਨਗੇ 3 ਨਵੇਂ ਸਕਿੱਲ ਕੋਰਸ

​​​​​​​ਪੜ੍ਹੋ ਇਹ ਵੀ ਖਬਰ - ਅੰਗਰੇਜ਼ਾਂ ਦੇ ਇਸ ਅਫ਼ਸਰ ਨੇ 'ਜਲ੍ਹਿਆਂਵਾਲ਼ੇ ਬਾਗ਼' 'ਚ ਗੋਲ਼ੀ ਚਲਾਉਣ ਤੋਂ ਮਨਾ ਕਰਕੇ ਕੀਤੀ ਸੀ ਬਗਾਵਤ 

 

rajwinder kaur

This news is Content Editor rajwinder kaur