ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਨਾਲ ਤੀਜੀ ਮੌਤ

08/11/2020 5:58:33 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਪ੍ਰਭਾਵ ਦਿਨੋਂ-ਦਿਨ ਵੱਧ ਰਿਹਾ ਹੈ। ਅੱਜ ਫਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ ਤਿੰਨ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਸ 'ਚੋਂ ਇਕ ਪੀੜਤ ਵਿਅਕਤੀ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ:  ਸ਼ਰਮਨਾਕ: ਸਹੁਰੇ ਪਰਿਵਾਰ ਨੇ ਗਰਭਵਤੀ ਨੂੰਹ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ, ਹੋਇਆ ਗਰਭਪਾਤ

ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ ਕੀਤੀ ਜਾ ਰਹੀ ਸੈਂਪਲਿੰਗ ਦੇ ਨਤੀਜਿਆਂ ਤਹਿਤ ਅੱਜ ਕੁੱਲ ਤਿੰਨ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ, ਜਿਸ 'ਚੋਂ ਇਕ ਕੇਸ ਸਥਾਨਕ ਗੋਨਿਆਣਾ ਰੋਡ ਤੋਂ ਹੈ, ਜਿਸ ਪੀੜਤ ਦੀ ਕੋਰੋਨਾ ਕਰਕੇ ਮੌਤ ਹੋ ਗਈ ਹੈ, ਜਦੋਂਕਿ ਦੋ ਮਾਮਲੇ ਮਲੋਟ ਤੋਂ ਸਾਹਮਣੇ ਆਏ ਹਨ। ਮ੍ਰਿਤਕ ਗੋਨਿਆਣਾ ਰੋਡ ਦਾ ਵਾਸੀ ਸੀ, ਜੋ ਸੀ.ਐੱਚ.ਸੀ. ਦੋਦਾ ਵਿਖੇ ਵਾਰਡ ਅਟੇਡੈਂਟ ਦਰਜਾਚਾਰ ਮੁਲਾਜ਼ਮ ਵਜੋਂ ਤਾਇਨਾਤ ਸੀ, ਜਿਸਦੀ ਫਰੀਦਕੋਟ ਵਿਖੇ ਇਲਾਜ ਅਧੀਨ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਇਕ ਮਰੀਜ਼ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ 210 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 534 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 349 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਦਾ ਅੰਕੜਾ ਹੁਣ 329 ਹੋ ਗਿਆ ਹੈ, ਜਿਸ ਵਿਚੋਂ 238 ਮਰੀਜ਼ਾਂ ਨੂੰ ਛੁੱਟੀ ਮਿਲ ਚੁੱਕੀ ਹੈ, ਹੁਣ ਤੱਕ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ 88 ਕੇਸ ਐਕਟਿਵ ਚੱਲ ਰਹੇ ਹਨ।

ਇਹ ਵੀ ਪੜ੍ਹੋ: ਕੈਪਟਨ ਜੀ, ਦਾਅਵਾ 4 ਹਫਤਿਆਂ ਦਾ ਸੀ ਪਰ ਬੀਤ ਗਏ 40 ਹਫਤੇ, ਕਦੋਂ ਹੋਵੇਗਾ ਪੰਜਾਬ ਨਸ਼ਾਮੁਕਤ


Shyna

Content Editor

Related News