ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਨਾਲ ਇਕ ਹੋਰ ਮੌਤ, 10 ਨਵੇਂ ਕੇਸ ਵੀ ਆਏ ਸਾਹਮਣੇ

Sunday, Oct 04, 2020 - 06:00 PM (IST)

ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਨਾਲ ਇਕ ਹੋਰ ਮੌਤ, 10 ਨਵੇਂ ਕੇਸ ਵੀ ਆਏ ਸਾਹਮਣੇ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਦੋਂਕਿ ਮੌਤ ਦਰ ਵੀ ਨਾਲ-ਨਾਲ ਵੱਧ ਰਹੀ ਹੈ। ਅੱਜ ਜ਼ਿਲ੍ਹੇ ਅੰਦਰ ਕੋਰੋਨਾ ਦੇ ਦਸ ਹੋਰ ਨਵੇਂ ਸਾਹਮਣੇ ਆਏ ਹਨ, ਜਦੋਂਕਿ ਇਕ ਪੀੜ੍ਹਤ ਦੀ ਮੌਤ ਵੀ ਹੋਈ ਹੈ। ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 1 ਕੇਸ ਸ੍ਰੀ ਮੁਕਤਸਰ ਸਾਹਿਬ ਤੋਂ, 5 ਕੇਸ ਮਲੋਟ, 1 ਕੇਸ ਬੁਰਜ਼ ਸਿੱਧਵਾਂ, 1 ਕੇਸ ਨੰਦਗੜ੍ਹ, 1 ਕੇਸ ਕੋਟਭਾਈ ਤੇ 1 ਕੇਸ ਮਦਰੱਸਾ ਤੋਂ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਹੁਣ ਵਿਭਾਗ ਵਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 41 ਮਰੀਜ਼ਾਂ ਨੂੰ ਠੀਕ ਕਰਕੇ ਘਰ ਭੇਜਿਆ ਗਿਆ ਹੈ। ਅੱਜ 203 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 891 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 83 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2577 ਹੋ ਗਈ ਹੈ, ਜਿਸ ਵਿੱਚੋਂ 2014 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 518 ਕੇਸ ਐਕਟਿਵ ਹਨ।

ਇਹ ਵੀ ਪੜ੍ਹੋ : ਸਾਬਕਾ ਫ਼ੌਜੀ ਨੇ ਦਿੱਤਾ ਖੌਫ਼ਨਾਕ ਵਾਰਦਾਤ ਨੂੰ ਅੰਜਾਮ, ਹਾਲਤ ਦੇਖ ਭਰਾ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

ਕੋਰੋਨਾ ਨਾਲ ਇੱਕ ਹੋਰ ਵਿਅਕਤੀ ਦੀ ਮੌਤ
ਕੋਰੋਨਾ ਕਰਕੇ ਜ਼ਿਲ੍ਹੇ ਅੰਦਰ ਅੱਜ ਇੱਕ ਹੋਰ ਮੌਤ ਹੋ ਗਈ ਹੈ। ਮ੍ਰਿਤਕ ਮਲੋਟ ਤੋਂ ਸਬੰਧਿਤ ਸੀ, ਜਿਸਦੀ ਉਮਰ ਕਰੀਬ 45 ਸਾਲ ਸੀ। ਇਹ ਵਿਅਕਤੀ ਸ਼ੂਗਰ ਤੇ ਸਾਹ ਦੀ ਤਕਲੀਫ਼ ਤੋਂ ਪੀੜ੍ਹਤ ਸੀ, ਜਿਸਨੂੰ ਇਲਾਜ ਲਈ ਫਰੀਦਕੋਟ ਵਿਖੇ ਦਾਖ਼ਲ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਅੱਜ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਪਹਿਲਾਂ ਹੀ ਕੋਰੋਨਾ ਪਾਜ਼ੇਟਿਵ ਚੱਲ ਰਿਹਾ ਸੀ। ਵਰਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ 45 ਹੋ ਗਿਆ ਹੈ।

ਇਹ ਵੀ ਪੜ੍ਹੋ : ਰਾਹੁਲ ਦੇ ਟਰੈਕਟਰ ਮਾਰਚ 'ਚ ਸ਼ਾਮਲ ਹੋਣ ਲਈ ਮੋਗਾ ਪੁੱਜੇ  ਨਵਜੋਤ ਸਿੰਘ ਸਿੱਧੂ


author

Shyna

Content Editor

Related News