ਸ੍ਰੀ ਮੁਕਤਸਰ ਸਾਹਿਬ ਤੋਂ ਰਾਹਤ ਭਰੀ ਖ਼ਬਰ: ਕੋਰੋਨਾ ਨੂੰ ਮਾਤ ਦੇ ਕੇ 5 ਮਰੀਜ਼ ਪੁੱਜੇ ਘਰ

Thursday, Jul 09, 2020 - 04:52 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਜ਼ਿਲਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਬੁੱਧਵਾਰ ਦੇਰ ਸ਼ਾਮ ਜ਼ਿਲੇ ਅੰਦਰ 3 ਵਿਅਕਤੀਆ 'ਚ ਕੋਰੋਨਾ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਜ਼ਿਲੇ 'ਚ ਜਿੱਥੇ ਇੱਕ ਪਾਸੇ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਹੀ ਪਹਿਲਾਂ ਤੋਂ ਦਾਖਲ ਮਰੀਜ਼ਾਂ ਨੂੰ ਠੀਕ ਕਰ ਕੇ ਘਰਾਂ ਨੂੰ ਭੇਜਿਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਪਿੰਡ ਥੇਹੜੀ ਵਿਖੇ ਬਣੇ ਕੋਵਿਡ-19 ਸੈਂਟਰ ਵਿਖੇ ਦਾਖਲ ਕੋਰੋਨਾ ਦੇ ਮਰੀਜ਼ਾਂ 'ਚੋਂ ਅੱਜ 5 ਮਰੀਜ਼ਾਂ ਨੂੰ ਸਰਕਾਰ ਦੀਆਂ ਗਾਈਡ ਲਾਈਨਾਂ ਤਹਿਤ ਛੁੱਟੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਫ਼ਿਰੋਜ਼ਪੁਰ 'ਚ ਕੋਰੋਨਾ ਦੇ ਨਾਲ-ਨਾਲ ਡੇਂਗੂ ਦਾ ਕਹਿਰ, 58 ਡੇਂਗੂ ਮਰੀਜ਼ਾਂ ਦੀ ਹੋਈ ਪਛਾਣ

ਇੰਨ੍ਹਾਂ ਮਰੀਜ਼ਾਂ ਨੂੰ ਹਸਪਤਾਲ ਸਟਾਫ ਵਲੋਂ ਗੁਲਦਸਤੇ ਭੇਟ ਕਰਦਿਆਂ ਖੁਸ਼ੀ-ਖੁਸ਼ੀ ਉਨ੍ਹਾਂ ਦੀ ਘਰ ਵਾਪਸੀ ਕੀਤੀ ਗਈ ਹੈ, ਜੋ ਘਰਾਂ 'ਚ ਹੀ ਹੁਣ ਇਕਾਂਤਵਾਸ ਨਿਯਮ ਦੀ ਪਾਲਣਾ ਕਰਨਗੇ। ਸਿਵਲ ਸਰਜਨ ਨੇ ਦੱਸਿਆ ਕਿ ਠੀਕ ਹੋਏ ਮਰੀਜ਼ਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਹਸਪਤਾਲ ਪ੍ਰਬੰਧਾਂ 'ਤੇ ਸੰਤੁਸ਼ਟੀ ਵੀ ਜ਼ਾਹਿਰ ਕੀਤੀ ਹੈ। ਉੱਥੇ ਹੀ ਜ਼ਿਲੇ ਅੰਦਰ ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਸਿਵਲ ਸਰਜਨ ਨੇ ਦੱਸਿਆ ਕਿ ਬੁੱਧਵਾਰ ਪਾਜ਼ੇਟਿਵ ਆਏ ਮਰੀਜ਼ਾਂ ਤੋਂ ਬਾਅਦ ਜ਼ਿਲੇ ਅੰਦਰ ਕੋਰੋਨਾ ਮਾਮਲਿਆਂ ਦੀ ਗਿਣਤੀ 143 ਹੋ ਗਈ ਹੈ, ਜਦੋਂਕਿ 10 ਕੇਸ ਅਜੇ ਵੀ ਐਕਟਿਵ ਚੱਲ ਰਹੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਕੋਵਿਡ-19 ਤਹਿਤ ਜ਼ਿਲੇ ਭਰ ਤੋਂ ਭੇਜੇ ਗਏ ਸੈਂਪਲਾਂ 'ਚੋਂ ਅੱਜ 127 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ 676 ਸੈਂਪਲ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਭਰ ਅੰਦਰੋਂ ਅੱਜ 219 ਨਵੇਂ ਸੈਂਪਲ ਇਕੱਤਰ ਕਰ ਕੇ ਜਾਂਚ ਲਈ ਭੇਜੇ ਗਏ ਹਨ, ਜਿੰਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੁਸ਼ਟੀ ਕੀਤੀ ਜਾਵੇਗੀ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਭਰ ਅੰਦਰੋਂ ਕੁੱਲ 10394 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਗਈ ਹੈ, ਜਿਸ 'ਚੋਂ 9575 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਰਹੀ ਹੈ।

ਇਹ ਵੀ ਪੜ੍ਹੋ: 58 ਸਾਲਾਂ ਦੇ ਹੋਏ ਸੁਖਬੀਰ ਬਾਦਲ, ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ

ਸ਼ਹਿਰ ਦੀ ਪੰਡਿਤ ਜੈ ਦਿਆਲ ਸਟਰੀਟ ਕੀਤੀ ਸੀਲ, ਪੁਲੇਸ ਮੁਲਾਜ਼ਮ ਤਾਇਨਾਤ
ਬੁੱਧਵਾਰ ਪਾਜ਼ੇਟਿਵ ਆਏ ਤਿੰਨ ਵਿਅਕਤੀਆਂ 'ਚੋਂ ਸਥਾਨਕ ਪੰਡਿਤ ਜੈ ਦਿਆਲ ਸਟਰੀਟ ਦੇ ਇਕ ਵਾਸੀ ਦੀ ਰਿਪੋਰਟ ਆਉਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਉਕਤ ਮੁਹੱਲੇ ਨੂੰ ਸੀਲ੍ਹ ਕਰ ਦਿੱਤਾ ਗਿਆ ਹੈ। ਇਸ ਮੁਹੱਲੇ ਦੇ ਰਸਤਿਆਂ 'ਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਆਮ ਲੋਕਾਂ ਦੀ ਇਸ ਮੁਹੱਲੇ ਵਿਚ ਐਂਟਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਲਾਈ ਗਈ ਹੈ। ਉਥੇ ਹੀ ਪੀੜਤ ਦੇ ਸੰਪਰਕ ਵਿਚ ਆਉਣ ਵਾਲਿਆਂ ਤੇ ਮੁਹੱਲਾ ਵਾਸੀਆਂ ਦੀ ਸੈਂਪਲਿੰਗ ਦੀ ਪ੍ਰਕਿਰਿਆ ਵੀ ਸਿਹਤ ਵਿਭਾਗ ਵਲੋਂ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ:  ਵਿਹਲੜਾਂ ਲਈ ਮਿਸਾਲ ਹੈ ਬੀ.ਐੱਡ. ਪਾਸ ਅਪਾਹਜ ਨੌਜਵਾਨ, ਨੌਕਰੀ ਨਾ ਮਿਲਣ 'ਤੇ ਇੰਝ ਕਰ ਰਿਹੈ ਘਰ ਦਾ ਗੁਜ਼ਾਰਾ


Shyna

Content Editor

Related News