ਸ੍ਰੀ ਮੁਕਤਸਰ ਸਾਹਿਬ ''ਚ ਇਕੱਠੇ ਪੰਜ ਜਣਿਆਂ ''ਚ ਹੋਈ ਕੋਰੋਨਾ ਦੀ ਪੁਸ਼ਟੀ

Monday, Jul 13, 2020 - 04:50 PM (IST)

ਸ੍ਰੀ ਮੁਕਤਸਰ ਸਾਹਿਬ ''ਚ ਇਕੱਠੇ ਪੰਜ ਜਣਿਆਂ ''ਚ ਹੋਈ ਕੋਰੋਨਾ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਸੈਂਪਿਗ ਦੇ ਨਤੀਜਿਆਂ ਦੌਰਾਨ ਜ਼ਿਲ੍ਹੇ ਅੰਦਰ ਅੱਜ ਫ਼ਿਰ ਇਕੱਠੇ ਪੰਜ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ ਪੰਜ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚੋਂ ਮਲੋਟ ਦਾ ਆਰ.ਐਮ.ਪੀ. ਡਾਕਟਰ ਵੀ ਸ਼ਾਮਲ ਹੈ, ਜਿਸਦੀ ਉਮਰ ਕਰੀਬ 60 ਸਾਲ ਹੈ।

ਇਹ ਵੀ ਪੜ੍ਹੋ: ਕਰਜੇ ਦੇ ਦੈਂਤ ਨੇ ਨਿਗਲਿਆ ਇਕ ਹੋਰ ਕਿਸਾਨ, ਟੋਭੇ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ 

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡ ਤਰਖ਼ਾਣਵਾਲਾ ਦੀ 27 ਸਾਲਾ ਲੜਕੀ, ਪਿੰਡ ਚਿੱਬੜਾਂਵਾਲੀ ਦੀ 30 ਸਾਲਾ ਕੁੜੀ, ਪਿੰਡ ਕੋਟਲੀ ਦੇਵਨ ਦਾ 36 ਸਾਲਾ ਨੌਜਵਾਨ ਅਤੇ ਪਿੰਡ ਚੱਕ ਸ਼ੇਰੇਵਾਲਾ ਦਾ 47 ਸਾਲਾ ਵਿਅਕਤੀ ਕੋਰੋਨਾ ਪਾਜ਼ੇਟਿਵ ਆਏ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਦੀ ਸੈਂਪਿਗ 12 ਜੁਲਾਈ ਨੂੰ ਹੋਈ ਸੀ, ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਉਣ  ਤੋਂ ਬਾਅਦ ਸਾਰਿਆਂ ਨੂੰ ਕੋਵਿਡ-19 ਹਸਪਤਾਲ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਹੈ। ਵਰਣਨਯੋਗ ਹੈ ਕਿ ਅੱਜ ਪਾਜ਼ੇਟਿਵ ਆਏ ਮਾਮਲਿਆਂ ਤੋਂ ਬਾਅਦ ਜ਼ਿਲ੍ਹੇ ਅੰਦਰ ਕੋਰੋਨਾ ਮਾਮਲਿਆਂ ਦੀ ਗਿਣਤੀ 151 ਹੋ ਗਈ ਹੈ।


author

Shyna

Content Editor

Related News