ਸ੍ਰੀ ਮੁਕਤਸਰ ਸਾਹਿਬ ''ਚ 21 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ
Saturday, Oct 03, 2020 - 04:49 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਆਏ ਦਿਨ ਦਰਜਨਾਂ ਦੇ ਹਿਸਾਬ ਨਾਲ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 21 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 6 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 1 ਕੇਸ ਜ਼ਿਲ੍ਹਾ ਜੇਲ੍ਹ, 2 ਕੇਸ ਮਲੋਟ, 3 ਕੇਸ ਗਿੱਦੜਬਾਹਾ, 4 ਕੇਸ ਸ਼ੇਰਾਂਵਾਲੀ, 1 ਕੇਸ ਮਹਿਰਾਜਵਾਲਾ, 2 ਕੇਸ ਸੋਥਾ, 1 ਕੇਸ ਪੰਜਾਵਾ ਤੇ 1 ਕੇਸ ਬੁਰਜ਼ ਸਿੱਧਵਾਂ ਤੋਂ ਸਾਹਮਣੇ ਆਇਆ ਹੈ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਬਹਿਬਲਕਲਾਂ ਗੋਲੀਕਾਂਡ ਸਬੰਧੀ ਇੱਕ ਹੋਰ ਵੱਡਾ ਖੁਲਾਸਾ, ਸੁਮੇਧ ਸੈਣੀ ਨੇ ਉਮਰਾ ਨੰਗਲ ਨੂੰ ਕੀਤੀ ਸੀ ਇਹ ਹਦਾਇਤ
ਇਸ ਤੋਂ ਇਲਾਵਾ ਅੱਜ 34 ਮਰੀਜ਼ਾਂ ਨੂੰ ਠੀਕ ਕਰਕੇ ਘਰ ਭੇਜਿਆ ਗਿਆ ਹੈ। ਅੱਜ 308 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1022 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ363 ਨਵੇਂ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦਾ ਅੰਕੜਾ 2567 ਹੋ ਗਿਆ ਹੈ, ਜਿਸ ਵਿੱਚੋਂ 1973 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 550 ਸੈਂਪਲ ਬਕਾਇਆ ਹਨ। ਵਰਣਨਯੋਗ ਹੈ ਕਿ ਕੋਰੋਨਾ ਕਾਰਨ ਹੁਣ ਤੱਕ ਜ਼ਿਲ੍ਹੇ ਅੰਦਰ 44 ਮੌਤਾਂ ਵੀ ਹੋ ਚੁੱਕੀਆਂ ਹਨ।