ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ''ਚ 9 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ

Wednesday, Oct 21, 2020 - 05:58 PM (IST)

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ''ਚ 9 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 9 ਕੇਸ ਪਾਜ਼ੇਟਿਵ ਆਏ ਹਨ। ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ 4 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਤ ਪਾਏ ਗਏ ਹਨ ਜਦੋਂਕਿ 1 ਕੇਸ ਮਲੋਟ, 3 ਕੇਸ ਗਿੱਦੜਬਾਹਾ ਅਤੇ 1 ਕੇਸ ਤਰਮਾਲਾ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਅੱਜ 22 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 347 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 327 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 378 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਜ਼ਿਲੇ ਅੰਦਰ ਹੁਣ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2875 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 2648 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਵੇਲੇ 168 ਕੇਸ ਐਕਟਿਵ ਚੱਲ ਰਹੇ ਹਨ। ਇਸ ਤੋਂ ਇਲਾਵਾ ਜ਼ਿਲੇ ਵਿਚ ਹੁਣ ਤੱਕ ਕੋਰੋਨਾ ਕਰਕੇ 59 ਮੌਤਾਂ ਵੀ ਹੋ ਚੁੱਕੀਆਂ ਹਨ।


author

Shyna

Content Editor

Related News