ਸ੍ਰੀ ਮੁਕਤਸਰ ਸਾਹਿਬ ''ਚ 25 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ

Tuesday, Oct 06, 2020 - 05:12 PM (IST)

ਸ੍ਰੀ ਮੁਕਤਸਰ ਸਾਹਿਬ ''ਚ 25 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਦੇ 25 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 7 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 11 ਕੇਸ ਮਲੋਟ, 2 ਕੇਸ ਗਿੱਦੜਬਾਹਾ, 1 ਕੇਸ ਕੁਰਾਈਵਾਲਾ, 1 ਕੇਸ ਲਾਲਬਾਈ, 1 ਕੇਸ ਮਧੀਰ, 1 ਕੇਸ ਦੌਲਾ ਤੇ 1 ਕੇਸ ਪਿੰਡ ਬਾਦਲ ਨਾਲ ਸਬੰਧਿਤ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 31 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 530 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 700 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 382 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2630 ਹੋ ਗਈ ਹੈ, ਜਿਸ ਵਿੱਚੋਂ 2090 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 493 ਕੇਸ ਐਕਟਿਵ ਹਨ। ਵਰਣਨਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ 47 ਮੌਤਾਂ ਵੀ ਹੋ ਚੁੱਕੀਆਂ ਹਨ।


author

Shyna

Content Editor

Related News