ਸ੍ਰੀ ਮੁਕਤਸਰ ਸਾਹਿਬ ''ਚ 1 ਹੋਰ ਕੋਰੋਨਾ ਪਾਜ਼ੇਟਿਵ ਕੇਸ ਆਇਆ ਸਾਹਮਣੇ, ਕੁੱਲ ਗਿਣਤੀ ਹੋਈ 66

05/06/2020 9:15:00 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 1 ਹੋਰ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ, ਜਿਸ ਦੇ ਚੱਲਦਿਆਂ ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਕੇਸ ਦੀ ਗਿਣਤੀ 66 ਹੋ ਗਈ ਹੈ ਜਦਕਿ 1 ਮਰੀਜ਼ ਮੁਹੰਮਦ ਸਮਸਾ ਠੀਕ ਹੋ ਕੇ ਆਪਣੇ ਘਰ ਜਾ ਚੁੱਕਾ ਹੈ। ਅੱਜ ਆਇਆ ਨਵਾਂ ਪਾਜ਼ੇਟਿਵ ਕੇਸ ਰਾਜਸਥਾਨ ਤੋਂ ਪਰਤੇ ਮਜ਼ਦੂਰ ਦਾ ਹੈ ਜੋਕਿ ਜ਼ਿਲੇ ਦੇ ਪਿੰਡ ਚੰਨੂ ਦਾ ਰਹਿਣ ਵਾਲਾ ਹੈ। ਉਕਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐੱਚ.ਐੱਨ. ਸਿੰਘ ਨੇ ਦੱਸਿਆ ਕਿ ਅੱਜ 23 ਸੈਂਪਲਾਂ ਦੀ ਰਿਪੋਰਟ ਆਈ ਹੈ, ਜਿਸ 'ਚੋਂ 1 ਪਾਜ਼ੇਟਿਵ ਜਦਕਿ 22 ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 66 ਹੋ ਗਈ ਹੈ , ਇਕ ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕਾ ਹੈ ਜਦਕਿ 65 ਮਰੀਜ਼ ਕੋਵਿਡ 19 ਹਸਪਤਾਲ ਵਿਚ ਦਾਖ਼ਲ ਹਨ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।        

 ਦੂਜੇ ਪਾਸੇ ਆਪਣੇ ਘਰੋਂ ਫਰਾਰ 19 ਸਾਲਾ ਕੋਰੋਨਾ ਪਾਜ਼ੇਟਿਵ ਨੌਜਵਾਨ ਦੇ ਖਿਲਾਫ ਥਾਣਾ ਸਿਟੀ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Shyna

This news is Content Editor Shyna