ਰਾਮਨਗਰ ਵਾਸੀਆਂ ਦਾ ਦੋਸ਼, ਮੁਹੱਲੇ ''ਚ ਸ਼ਰੇਆਮ ਵਿਕ ਰਿਹਾ ਨਸ਼ਾ

01/30/2020 11:40:50 AM

ਸ੍ਰੀ ਮੁਕਤਸਰ ਸਾਹਿਬ : ਇਕ ਪਾਸੇ ਪੰਜਾਬ ਪੁਲਸ ਨਸ਼ਾ ਵਿਰੋਧੀ ਪ੍ਰਚਾਰ ਕਰ ਰਹੀ ਹੈ ਤਾਂ ਦੂਜੇ ਪਾਸੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲਾ ਪੁਲਸ ਮੁਖੀ ਦੇ ਦਫਤਰ ਨੇੜੇ ਸਥਿਤ ਮੁਹੱਲਾ ਰਾਮਨਗਰ ਵਾਸੀਆਂ ਨੇ ਦੋਸ਼ ਲਾਏ ਹਨ ਕਿ ਉਨ੍ਹਾਂ ਦੇ ਮੁਹੱਲੇ 'ਚ ਸ਼ਰੇਆਮ ਨਸ਼ਾ ਵਿਕਦਾ ਹੈ । ਮੁਹੱਲਾ ਵਾਸੀਆਂ  ਨੇ ਹੱਥਾਂ 'ਚ ਬੈਨਰ ਫੜ ਕੇ ਮੰਗ ਕੀਤੀ ਕਿ ਉਨ੍ਹਾਂ ਦੇ ਮੁਹੱਲੇ ਦੇ ਨੌਜਵਾਨ ਨਸ਼ੇ ਦੇ ਜਾਲ 'ਚ ਫਸ ਰਹੇ ਹਨ, ਉਨ੍ਹਾਂ ਨੂੰ ਬਚਾਉਣ ਲਈ ਪੁਲਸ ਕਾਰਵਾਈ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਸ਼ ਲਾਇਆ ਕਿ ਪਹਿਲਾਂ ਵੀ ਉਹ ਇਸ ਸਬੰਧੀ ਪੁਲਸ ਨੂੰ ਕਈ ਵਾਰ ਸੂਚਿਤ ਕਰ ਚੁੱਕੇ ਹਨ ਪਰ ਪੁਲਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ।

Baljeet Kaur

This news is Content Editor Baljeet Kaur