ਸ੍ਰੀ ਮੁਕਤਸਰ ਸਾਹਿਬ ''ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆਂ ਨੌਜਵਾਨ

Thursday, Oct 22, 2020 - 06:20 PM (IST)

ਸ੍ਰੀ ਮੁਕਤਸਰ ਸਾਹਿਬ ''ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆਂ ਨੌਜਵਾਨ

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ,ਜੁਨੇਜਾ): ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ ਤੇ ਪਿੰਡ ਔਲਖ ਨੇੜੇ ਕਾਰ ਸਵਾਰ ਵਿਅਕਤੀ ਤੇ ਅਣਪਛਾਤੇ ਵਿਅਕਤੀਆਂ ਚਲਾਈਆਂ ਗੋਲੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਾਰ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਹੁਣ ਬਠਿੰਡਾ 'ਚ ਪਤੀ ਨੇ ਦੋ ਬੱਚਿਆਂ ਸਮੇਤ ਪਤਨੀ ਨੂੰ ਮਾਰੀ ਗੋਲੀ, ਆਪ ਵੀ ਕੀਤੀ ਖ਼ੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ ਵਾਸੀ ਰਣਜੀਤ ਸਿੰਘ ਆਪਣੀ ਪਤਨੀ ਨਾਲ ਪਿੰਡ ਔਲਖ ਵਿਖੇ ਦਵਾਈ ਲੈਣ ਗਿਆ ਸੀ। ਇਸ ਦੌਰਾਨ ਇਕ ਨਿੱਜੀ ਹਸਪਤਾਲ ਦੇ ਨੇੜੇ ਕਾਰ 'ਚ ਬੈਠੇ ਰਾਣਾ ਤੇ ਅਣਪਛਾਤਿਆਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਉਸਦੀ ਮੌਕੇ ਤੇ ਮੌਤ ਹੋ ਗਈ।ਸੂਤਰਾਂ ਅਨੁਸਾਰ ਰਣਜੀਤ ਸਿੰਘ ਰਾਣਾ ਤੇ ਪਹਿਲਾਂ ਕਈ ਪੁਲਸ ਮਾਮਲੇ ਦਰਜ ਰਹੇ ਹਨ ਪਰ ਹੁਣ ਉਹ ਕਈ ਮਾਮਲਿਆਂ 'ਚੋ ਬਰੀ ਹੋ ਚੁੱਕਾ ਸੀ। ਇਸ ਘਟਨਾ ਨੂੰ ਗੈਂਗਵਾਰ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕੇਂਦਰ ਦੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਪਰਿਵਾਰ ਸਮੇਤ ਲਾੜੀ ਲੈਣ ਗਿਆ ਲਾੜਾ


author

Shyna

Content Editor

Related News