ਸ੍ਰੀ ਮੁਕਤਸਰ ਸਾਹਿਬ ''ਚ ਮਾਰੂ ਹੋਇਆ ਕੋਰੋਨਾ, 3 ਮੌਤਾਂ ਸਣੇ ਵੱਡੀ ਗਿਣਤੀ ''ਚ ਮਾਮਲੇ ਆਏ ਸਾਹਮਣੇ

Sunday, Sep 06, 2020 - 05:43 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਨੇ ਵੱਡਾ ਧਮਾਕਾ ਕਰ ਦਿੱਤਾ ਹੈ। ਸਿਹਤ ਵਿਭਾਗ ਵਲੋਂ ਲਗਾਤਾਰ ਕੀਤੀ ਜਾ ਰਹੀ ਸੈਂਪਲਿੰਗ ਤਹਿਤ ਅੱਜ ਫ਼ਿਰ ਜ਼ਿਲ੍ਹੇ ਅੰਦਰ ਇਕੱਠੇ 69 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ, ਜਦੋਂਕਿ ਕੋਰੋਨਾ ਕਰਕੇ ਜ਼ਿਲ੍ਹੇ ਅੰਦਰ ਤਿੰਨ ਮੌਤਾਂ ਵੀ ਹੋਈਆਂ ਹਨ। ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ ਜ਼ਿਲ੍ਹੇ ਅੰਦਰ ਆਏ ਪਾਜ਼ੇਟਿਵ ਮਾਮਲਿਆਂ 'ਚੋਂ 37 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ,ਜਦੋਂਕਿ 6 ਕੇਸ ਮਲੋਟ, 2 ਕੇਸ ਗਿੱਦੜਬਾਹਾ, 13 ਕੇਸ ਜ਼ਿਲ੍ਹਾ ਜੇਲ੍ਹ ਪਿੰਡ ਬੂੜਾ ਗੁੱਜਰ, 1 ਕੇਸ ਪਿੰਡ ਮਧੀਰ, 1 ਕੇਸ ਲੰਬੀ, 1 ਕੇਸ ਪਿੰਡ ਭੁਲੇਰੀਆ, 1 ਕੇਸ ਪਿੰਡ ਕਬਰਵਾਲਾ, 1 ਕੇਸ ਪਿੰਡ ਉਦੇਕਰਨ, 1 ਕੇਸ ਪਿੰਡ ਲੁਬਾਣਿਆਂਵਾਲੀ,  1 ਕੇਸ ਪਿੰਡ ਫੱਤਣਵਾਲਾ, 2 ਕੇਸ ਪਿੰਡ ਕਾਉਣੀ, 1 ਕੇਸ ਪਿੰਡ ਦੋਦਾ ਅਤੇ 1 ਕੇਸ ਪਿੰਡ ਮਰਾੜਕਲਾਂ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਹੁਣ ਵਿਭਾਗ ਵਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 32 ਮਰੀਜ਼ਾਂ ਨੂੰ ਛੁੱਟੀ ਦੇ ਕੇ ਘਰ ਵੀ ਭੇਜਿਆ ਗਿਆ ਹੈ।ਰਿਪੋਰਟ ਮੁਤਾਬਕ ਅੱਜ 338 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 1428 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 262 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1256 ਹੋ ਗਈ ਹੈ,ਜਿਸ ਵਿੱਚੋਂ 809 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂÎਕਿ ਹੁਣ 433 ਕੇਸ ਐਕਟਿਵ ਚੱਲ ਰਹੇ ਹਨ।

ਇਹ ਵੀ ਪੜ੍ਹੋ:  ਖੂਨ ਬਣਿਆ ਪਾਣੀ, ਪਿਓ ਨੇ ਗੋਲੀਆਂ ਮਾਰ ਕੇ ਕਤਲ ਕੀਤਾ ਨੌਜਵਾਨ ਪੁੱਤ

ਕੋਰੋਨਾ ਨਾਲ ਜ਼ਿਲ੍ਹੇ 'ਚ ਤਿੰਨ ਹੋਰ ਮੌਤਾਂ ਦੀ ਪੁਸ਼ਟੀ
ਕੋਰੋਨਾ ਮਹਾਮਾਰੀ ਦੇ ਚੱਲਦਿਆਂ ਅੱਜ ਜ਼ਿਲ੍ਹੇ ਅੰਦਰ ਤਿੰਨ ਹੋਰ ਮੌਤਾਂ ਦੀ ਪੁਸ਼ਟੀ ਹੋਈ ਹੈ।ਪਹਿਲਾਂ ਮ੍ਰਿਤਕ 40 ਸਾਲਾ ਪੁਲਸ ਮੁਲਾਜ਼ਮ ਹੈ, ਜੋ ਸ੍ਰੀ ਮੁਕਤਸਰ ਸਾਹਿਬ ਦਾ ਵਾਸੀ ਹੈ, ਜਿਸਨੂੰ ਇਲਾਜ ਲਈ ਬਠਿੰਡਾ ਰੈਫਰ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਹੈ।ਦੂਜਾ ਮ੍ਰਿਤਕ ਜ਼ਿਲ੍ਹੇ ਦੇ ਪਿੰਡ ਮਰਾੜ ਕਲਾਂ ਨਾਲ ਸਬੰਧਿਤ ਹੈ, ਜਿਸਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ, ਜੋ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ ਤੇ ਡੀ.ਐਮ.ਸੀ. ਲੁਧਿਆਣਾ ਵਿਖੇ ਦਾਖ਼ਲ ਸੀ, ਜਿਸਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ ਹੈ। ਤੀਜਾ ਮ੍ਰਿਤਕ ਮਲੋਟ ਤੋਂ 68 ਸਾਲਾ ਵਿਅਕਤੀ ਹੈ, ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਸੀ, ਜਿਸਦੀ ਮੌਤ ਸ਼ਨੀਵਾਰ ਦੇਰ ਸ਼ਾਮ ਨੂੰ ਹੋਈ ਸੀ।

ਇਹ ਵੀ ਪੜ੍ਹੋ:  ਅੱਧੀ ਰਾਤੀਂ ਵਾਪਰੀ ਵੱਡੀ ਵਾਰਦਾਤ, ਵੱਡੇ ਭਰਾ ਵੱਲੋਂ ਭਾਬੀ ਦਾ ਬੇਰਹਿਮੀ ਨਾਲ ਕਤਲ


Shyna

Content Editor

Related News