ਸ੍ਰੀ ਮੁਕਤਸਰ ਸਾਹਿਬ ''ਚ ਕੋਰੋਨਾ ਦਾ ਕਹਿਰ ਜਾਰੀ, 12 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ
Thursday, Jul 23, 2020 - 06:18 PM (IST)
ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ): ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 'ਚ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਅੱਜ ਕੋਰੋਨਾ ਦੇ 12 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 2 ਕੇਸ ਸ੍ਰੀ ਮੁਕਤਸਰ ਸਾਹਿਬ, 2ਗਿੱਦੜਬਾਹਾ ਅਤੇ 8 ਮਲੋਟ ਨਾਲ ਸਬੰਧਿਤ ਹਨ। ਸ੍ਰੀ ਮੁਕਤਸਰ ਸਾਹਿਬ ਵਿਖੇ ਹੁਣ ਕੁੱਲ ਕੇਸ 198 ਹੋ ਗਏ ਹਨ। ਅੱਜ 4 ਮਰੀਜ਼ਾਂ ਨੂੰ ਕੋਰੋਨਾ ਹਸਪਤਾਲ 'ਤੋਂ ਛੁੱਟੀ ਮਿਲ ਗਈ ਹੈ ਅਤੇ ਹੁਣ ਐਕਟਿਵ ਕੇਸ 38 ਹਨ।
ਇਹ ਵੀ ਪੜ੍ਹੋ: ਪਟਿਆਲਾ 'ਚ ਵੱਡੀ ਵਾਰਦਾਤ: ਘਰ 'ਚ ਹੀ ਕੁੜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦੀ ਰਫ਼ਤਾਰ ਤੇਜ਼ੀ ਨਾਲ ਵੱਧ ਰਹੀ ਹੈ। ਕੋਰੋਨਾ ਵਾਇਰਸ ਨੇ ਹੁਣ ਤੱਕ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਰਿਕਾਰਡ 45,720 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 12.38 ਲੱਖ ਤੱਕ ਪੁੱਜ ਗਈ ਹੈ ਅਤੇ ਮੌਤਾਂ ਦਾ ਅੰਕੜਾ 29 ਹਜ਼ਾਰ ਨੂੰ ਪਾਰ ਕਰ ਗਿਆ ਹੈ। ਪਹਿਲੀ ਵਾਰ ਇਕ ਦਿਨ 'ਚ 1,129 ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਮੌਤਾਂ ਦਾ ਅੰਕੜਾ 29,861 ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਪ੍ਰਤਾਪ ਬਾਜਵਾ ਨੇ ਰਮੇਸ਼ ਪੋਖਰਿਆਲ ਨੂੰ ਇਮਤਿਹਾਨ ਸਬੰਧੀ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ