ਮੁਕਤਸਰ ਸਾਹਿਬ ''ਚ ਹਾਵੀ ਹੋਇਆ ਕੋਰੋਨਾ, ਸਿਵਲ ਸਰਜਨ ਤੇ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਆਈ ਪਾਜ਼ੇਟਿਵ

Thursday, Sep 03, 2020 - 05:56 PM (IST)

ਮੁਕਤਸਰ ਸਾਹਿਬ ''ਚ ਹਾਵੀ ਹੋਇਆ ਕੋਰੋਨਾ, ਸਿਵਲ ਸਰਜਨ ਤੇ ਉਨ੍ਹਾਂ ਦੀ ਪਤਨੀ ਦੀ ਰਿਪੋਰਟ ਆਈ ਪਾਜ਼ੇਟਿਵ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਹਾਵੀ ਹੋਇਆ ਕੋਰੋਨਾ ਆਏ ਦਿਨ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ।ਅੱਜ ਜ਼ਿਲ੍ਹੇ ਦੇ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਤੇ ਉਨ੍ਹਾਂ ਦੀ ਪਤਨੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆ ਗਈ ਹੈ, ਜਿਸ ਤੋਂ ਬਾਅਦ ਦੋਵੇਂ ਆਪਣੇ ਘਰ ਅੰਦਰ ਹੀ ਹੋਮ ਕੁਆਰੰਟਾਈਨ ਹੋ ਗਏ ਹਨ।

ਇਹ ਵੀ ਪੜ੍ਹੋ:  ਵੱਡੇ ਬਾਦਲ ਨੇ ਲੰਬੇ ਸਮੇਂ ਬਾਅਦ ਤੋੜੀ ਚੁੱਪੀ, ਕਾਂਗਰਸ 'ਤੇ ਸਾਧੇ ਤਿੱਖੇ ਨਿਸ਼ਾਨੇ

ਵਿਭਾਗ ਦੇ ਬੁਲਾਰੇ ਵਲੋਂ ਦਿੱਤੀ ਗਈ ਜਾਣਕਾਰੀ 'ਚ ਦੱਸਿਆ ਗਿਆ ਹੈ ਕਿ ਅੱਜ ਕਰੀਬ ਦੋ ਘੰਟੇ ਪਹਿਲਾਂ ਸਿਵਲ ਸਰਜਨ ਡਾ: ਹਰੀਨਰਾਇਣ ਸਿੰਘ ਦਾ ਗਿੱਦੜਬਾਹਾ ਵਿਖੇ ਸੈਂਪਲ ਲਿਆ ਗਿਆ ਸੀ, ਜਿਸਦੀ ਰਿਪੋਰਟ ਪਾਜ਼ੇਟਿਵ ਆਈ ਹੈ ਤੇ ਹੁਣ ਪੂਰੇ ਦਫ਼ਤਰ ਨੂੰ ਸੈਨੇਟਾਈਜ਼ ਕਰਾਇਆ ਜਾਵੇਗਾ। ਸਿਵਲ ਸਰਜਨ ਤੇ ਉਨ੍ਹਾਂ ਦੀ ਪਤਨੀ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਹੁਣ ਵਿਭਾਗ ਵਲੋਂ ਸੈਂਪਲਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸ਼ਰਮਨਾਕ : ਦੁਕਨਦਾਰ ਨੇ ਦੁਕਾਨ 'ਚ ਨਾਬਾਲਗ ਕੁੜੀ ਨਾਲ ਕੀਤਾ ਗਲਤ ਕੰਮ


author

Shyna

Content Editor

Related News