ਸ੍ਰੀ ਮੁਕਤਸਰ ਸਾਹਿਬ ਲਈ ਸੁਖਦ ਖਬਰ : 7 ਹੋਰ ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ, ਹੋਈ ਘਰ ਵਾਪਸੀ

05/21/2020 11:45:10 AM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ ): ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਪਾਜ਼ੇਟਿਵ 7 ਹੋਰ ਮਰੀਜ਼ ਠੀਕ ਹੋਏ ਹਨ ਅਤੇ ਅੱਜ ਉਨ੍ਹਾਂ ਨੂੰ ਕੋਵਿਡ ਹਸਪਤਾਲ ਸੀ ਮੁਕਤਸਰ ਸਾਹਿਬ ਤੋਂ ਛੁੱਟੀ ਦੇਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਕੋਰੋਨਾ ਪਾਜ਼ੇਟਿਵ 7 ਮਰੀਜ਼ ਹੋਰ ਠੀਕ ਹੋਏ ਹਨ ਅਤੇ ਅੱਜ ਤੱਕ ਜ਼ਿਲੇ ਵਿਚ ਕੁੱਲ 57 ਮਰੀਜ਼ ਕੋਰੋਨਾ ਪਾਜ਼ੇਟਿਵ ਠੀਕ ਹੋਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ਜਦਕਿ ਹੁਣ ਸਿਰਫ 9 ਮਰੀਜ਼ ਹੀ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ:  ਅੰਮ੍ਰਿਤਸਰ ਜ਼ਿਲੇ 'ਚ ਇਕ ਹੋਰ ਕੋਰੋਨਾ ਪਾਜ਼ੇਟਿਵ ਕੇਸ ਆਇਆ ਸਾਹਮਣੇ

ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਲਈ ਸੁਖਦ ਖਬਰ ਇਹ ਹੈ ਕਿ ਪਿਛਲੇ 15 ਦਿਨਾਂ ਦੌਰਾਨ ਜ਼ਿਲੇ ਵਿਚ ਕੋਈ ਵੀ ਕੋਰੋਨਾ ਦਾ ਨਵਾਂ ਮਰੀਜ਼ ਸਾਹਮਣੇ ਨਹੀਂ ਆਇਆ ਹੈ। ਜੇਕਰ ਪ੍ਰਮਾਤਮਾ ਦੀ ਇਸੇ ਤਰ੍ਹਾਂ ਹੀ ਕ੍ਰਿਪਾ ਰਹੀ ਤਾਂ ਸਾਡਾ ਜ਼ਿਲਾ ਜਲਦ ਹੀ ਕੋਰੋਨਾ ਮੁਕਤ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਫਲੂ ਕਾਰਨਰ ਅਤੇ ਕਮਿਊਨਿਟੀ ਵਿਚੋਂ ਆਮ ਲੋਕਾਂ ਦੇ ਕੋਵਿਡ-19 ਸਬੰਧੀ ਸੈਂਪਲ ਲਏ ਜਾ ਰਹੇ ਹਨ। ਬੀਤੇ ਦਿਨੀਂ ਜ਼ਿਲੇ ਦੇ ਫਲੂ ਕਾਰਨਰਾਂ ਅਤੇ ਕਮਿਊਨਿਟੀ ਵਿਚੋਂ ਕੋਵਿਡ ਜਾਂਚ ਲਈ ਲਏ ਸੈਂਪਲਾ 'ਚੋਂ ਅੱਜ 89 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਜਦਕਿ ਬਾਕੀ 154 ਸੈਂਪਲਾ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆਂ ਕਿ ਅੱਜ ਵੀ ਜ਼ਿਲੇ ਦੇ ਵੱਖ-ਵੱਖ ਸਿਹਤ ਸੰਸਥਾਵਾ ਵਿਚ ਬਣਾਏ ਫਲ਼ੂ ਕਾਰਨਰਾ ਤੋਂ ਅਤੇ ਕਮਿਊਨਿਟੀ 'ਚੋਂ ਆਮ ਲੋਕਾਂ ਦੇ 78 ਸੈਂਪਲ ਕੋਰੋਨਾ ਜਾਂਚ ਲਈ ਲਏ ਗਏ ਹਨ।

ਇਹ ਵੀ ਪੜ੍ਹੋ:   ਸ਼ੱਕੀ ਪਤਨੀ ਕਰ ਰਹੀ ਸੀ ਸਬ-ਇੰਸਪੈਕਟਰ ਪਤੀ ਦੀ ਜਾਸੂਸੀ, ਫਿਰ ਮੌਕੇ ’ਤੇ ਹੋਇਆ ਹਾਈਵੋਲਟੇਜ ਡਰਾਮਾ (ਵੀਡੀਓ)

ਉਨ੍ਹਾਂ ਕਿਹਾ ਕਿ ਅੱਜ ਤੱਕ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ 1779 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ 'ਚੋਂ 1559 ਦੀ ਰਿਪੋਰਟ ਨੈਗੇਟਿਵ ਅਤੇ 66 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ 154 ਕੇਸਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ, ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿਚ ਹੀ ਰਹਿਣਾ ਚਾਹੀਦਾ ਹੈ, ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ:  ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਘਰ ’ਚ ਨਹੀਂ ਗੂੰਜੀਆਂ ਕਿਲਕਾਰੀਆਂ, ਪਤੀ ਨੇ ਕੀਤੀ ਖੌਫਨਾਕ ਕਾਰਾ

ਸਿਵਲ ਸਰਜਨ ਡਾ. ਹਰੀ ਨਰਾਇਣ ਨੇ ਕਿਹਾ ਕਿ ਜ਼ਿਲੇ ਵਿਚ ਕੋਵਿਡ ਕੇਸਾ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੂ ਕਾਰਨਰ 'ਤੇ ਆਉਣ ਵਾਲੇ ਹਰ ਸ਼ੱਕੀ ਮਰੀਜ਼ ਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾ ਰਿਹਾ ਹੈ ਤਾਂ ਜੋ ਕੋਈ ਵੀ ਕੋਰੋਨਾ ਦਾ ਮਰੀਜ਼ ਛੁੱਪਿਆ ਨਾ ਰਹੇ। ਇਸ ਮੌਕੇ ਡਾ. ਸ਼ਤੀਸ਼ ਗੋਇਲ ਸੀਨੀਅਰ ਮੈਡੀਕਲ ਅਫਸਰ ਕੋਵਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰੋਂ ਬਾਹਰ ਜਾਣ ਲੱਗਿਆਂ ਮਾਸਕ ਜ਼ਰੂਰ ਪਹਿਨਿਆ ਜਾਵੇ, ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ। ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ਼ ਜਾਂ ਬਾਹਰਲੇ ਰਾਜਾਂ ਤੋਂ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੈੱਕਅਪ ਕਰਵਾਓ। ਇਸ ਸਮੇਂ ਸੁਖਮੰਦਰ ਸਿੰਘ ਅਤੇ ਗੁਰਤੇਜ਼ ਸਿੰਘ ਜ਼ਿਲਾ ਮਾਸ ਮੀਡੀਆ ਅਫਸਰ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਨੋਵਲ ਕੋਰੋਨਾ ਵਾਇਰਸ ਬੀਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ। ਇਸ ਸਮੇਂ ਡਾ. ਬੰਦਨਾ ਬਾਂਸਲ, ਗੁਰਚਰਨ ਸਿੰਘ, ਸੁਨੀਤਾ ਰਾਣੀ, ਅਤੇ ਵਿਨੋਦ ਖੁਰਾਣਾ ਆਦਿ ਹਾਜ਼ਰ ਸਨ।


Shyna

Content Editor

Related News