ਵੱਡੀ ਖਬਰ: ਸ੍ਰੀ ਮੁਕਤਸਰ ਸਾਹਿਬ ਜ਼ਿਲੇ 'ਚ ਕੋਰੋਨਾ ਦੇ 3 ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ

Thursday, Apr 30, 2020 - 04:47 PM (IST)

ਵੱਡੀ ਖਬਰ: ਸ੍ਰੀ ਮੁਕਤਸਰ ਸਾਹਿਬ ਜ਼ਿਲੇ 'ਚ ਕੋਰੋਨਾ ਦੇ 3 ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਜਿਨ੍ਹਾਂ 'ਚੋਂ ਦੋ ਗੁਰੂਹਰਸਹਾਏ ਰੋਡ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ ਅਤੇ ਇਕ ਪਿੰਡ ਕਾਉਣੀ ਨਾਲ ਸਬੰਧਿਤ ਹੈ।ਵਰਨਣਯੋਗ ਹੈ ਕਿ ਇਕ ਕੋਰੋਨਾ ਪਾਜ਼ੇਟਿਵ ਮੁਹੰਮਦ ਸਮਸਾ ਦਾ ਪਹਿਲਾ ਹੀ ਇਲਾਜ ਚਲ ਰਿਹਾ ਹੈ। ਹੁਣ ਜ਼ਿਲੇ 'ਚ ਕੋਰੋਨਾ ਪਾਜ਼ੇਟਿਵ ਦੀ ਕੁਲ ਗਿਣਤੀ ਚਾਰ ਹੋ ਗਈ ਹੈ। ਕਾਉਣੀ ਪਿੰਡ ਦੇ ਲਖਵੀਰ ਸਿੰਘ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜੰਗੀਰ ਸਿੰਘ ਅਤੇ ਲਖਵਿੰਦਰ ਕੌਰ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਐੱਚ.ਐੱਨ. ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆਂ ਕਿ ਜ਼ਿਲੇ 'ਚੋਂ ਹੁਣ ਤਕ 665 ਸੈਂਪਲ ਲਏ ਗਏ ਹਨ, ਜਿਨ੍ਹਾਂ ਚੋ 351 ਦੀ ਰਿਪੋਰਟ ਪ੍ਰਾਪਤ ਹੋਈ ਹੈ ਅਤੇ ਇਸ 'ਚੋਂ 4 ਹੁਣ ਤਕ ਪਾਜ਼ੇਟਿਵ ਪਾਏ ਗਏ ਹਨ।

ਇਹ ਵੀ ਪੜ੍ਹੋ: ਸੰਗਰੂਰ 'ਚ ਕੋਰੋਨਾ ਦਾ ਕਹਿਰ ਜਾਰੀ, 2 ਨਵੇਂ ਮਾਮਲੇ ਆਏ ਸਾਹਮਣੇ

ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 425 ਤੱਕ ਪਹੁੰਚਿਆ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 424 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 89, ਮੋਹਾਲੀ 'ਚ 84, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 22, ਲੁਧਿਆਣਾ 'ਚ 33, ਅੰਮ੍ਰਿਤਸਰ 'ਚ 37, ਮਾਨਸਾ 'ਚ 13, ਪਟਿਆਲਾ 'ਚ 63, ਹੁਸ਼ਿਆਰਪੁਰ 'ਚ 11, ਤਰਨਾਰਨ 8 ਮੋਗਾ 'ਚ 4, ਮੁਕਤਸਰ 'ਚ 4, ਸੰਗਰੂਰ 'ਚ 4, ਗਰਦਾਸਪੁਰ 'ਚ 4, ਰੋਪੜ 'ਚ 3, ਫਰੀਦਕੋਟ 'ਚ 5, ਬਰਨਾਲਾ 'ਚ 2, ਫਗਵਾੜਾ 3 ਕਪੂਰਥਲਾ 5, ਫਤਿਹਗੜ੍ਹ ਸਾਹਿਬ 'ਚ 2, ਬਠਿੰਡਾ 'ਚ 2, ਮੋਗਾ 5 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

 


author

Shyna

Content Editor

Related News