ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ ਸੱਤ ਕੇਸ ਆਏ ਪਾਜ਼ੇਟਿਵ

07/29/2020 2:48:18 PM

ਸ੍ਰੀ ਮੁਕਤਸਰ ਸਾਹਿਬ ( ਰਿਣੀ, ਪਵਨ ਤਨੇਜਾ):ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਫ਼ਿਰ ਕੋਰੋਨਾ ਦੇ ਇਕੱਠੇ ਸੱਤ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੈਂਪਲਿੰਗ ਦੇ ਨਤੀਜਿਆਂ ਦੌਰਾਨ ਜ਼ਿਲ੍ਹੇ ਭਰ ਅੰਦਰ ਅੱਜ 7 ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ 'ਚ ਦੋ ਕੇਸ ਸਥਾਨਕ ਬਾਗਵਾਲੀ ਗਲੀ ਨਾਲ ਸਬੰਧਿਤ ਹਨ, ਜਦੋਂਕਿ ਤਿੰਨ ਕੇਸ ਗਿੱਦੜਬਾਹਾ ਸ਼ਹਿਰ, ਇੱਕ ਕੇਸ ਜ਼ਿਲ੍ਹੇ ਦੇ ਪਿੰਡ ਮਧੀਰ ਅਤੇ ਇੱਕ ਕੇਸ ਮਲੋਟ ਸ਼ਹਿਰ ਨਾਲ ਸਬੰਧਿਤ ਹੈ। ਉਨ੍ਹਾਂ ਦੱਸਿਆ ਕਿ ਉਕਤ ਪੀੜਤਾਂ 'ਚ ਕੋਰੋਨਾ ਦੀ ਪੁਸ਼ਟੀ ਹੋਣ ਬਾਅਦ ਇੰਨ੍ਹਾਂ ਸਾਰਿਆਂ ਨੂੰ ਕੋਵਿਡ-19 ਹਸਪਤਾਲ ਵਿਖੇ ਆਈਸੋਲੇਟ ਕਰ ਦਿੱਤਾ ਗਿਆ ਹੈ ਤੇ ਇਨ੍ਹਾਂ ਦੇ ਸੰਪਰਕ 'ਚ ਆਉਣ ਵਾਲਿਆਂ ਦੀ ਸ਼ਨਾਖ਼ਤ ਵਿਭਾਗ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ। ਵਰਣਨਯੋਗ ਹੈ ਕਿ ਅੱਜ 7 ਕੇਸਾਂ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦਾ ਅੰਕੜਾ 220 ਹੋ ਗਿਆ ਹੈ।

ਇਹ ਵੀ ਪੜ੍ਹੋ:  17 ਸਾਲਾ ਕੁੜੀ ਪੜ੍ਹਾਈ ਦੇ ਨਾਲ ਕਰਦੀ ਹੈ ਖੇਤੀ, ਕਿਸਾਨੀ ਹੱਕਾਂ ਲਈ ਜੂਝਣ ਦੇ ਜਜ਼ਬੇ ਨੂੰ ਸਲਾਮ

ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜਾਰੀ ਹੈ। ਕੋਰੋਨਾ ਮਾਮਲਿਆਂ ਦੀ ਗਿਣਤੀ 15 ਲੱਖ ਦੇ ਪਾਰ ਪਹੁੰਚ ਗਈ ਹੈ। ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਦੇਸ਼ ਵਿਚ ਹੁਣ ਤੱਕ ਕੋਰੋਨਾ ਨਾਲ ਕਰੀਬ 34 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। 

Shyna

This news is Content Editor Shyna