ਕਿਸਾਨੀ ਸੰਘਰਸ਼ ਦੀ ਅਗਲੀ ਰਣਨੀਤੀ ਸਬੰਧੀ ਮੁਕਤਸਰ ਸਾਹਿਬ ''ਚ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰੇਗੀ ਬੀਬਾ ਬਾਦਲ

Saturday, Sep 26, 2020 - 06:15 PM (IST)

ਕਿਸਾਨੀ ਸੰਘਰਸ਼ ਦੀ ਅਗਲੀ ਰਣਨੀਤੀ ਸਬੰਧੀ ਮੁਕਤਸਰ ਸਾਹਿਬ ''ਚ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਕਰੇਗੀ ਬੀਬਾ ਬਾਦਲ

ਸ੍ਰੀ ਮੁਕਤਸਰ ਸਾਹਿਬ  (ਪਵਨ ਤਨੇਜਾ, ਰਿਣੀ): ਕਿਸਾਨੀ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ 28 ਸਤੰਬਰ ਨੂੰ ਮੀਟਿੰਗ ਰੱਖੀ ਗਈ ਹੈ, ਜਿਸ 'ਚ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ 'ਤੇ ਪੁੱਜਣਗੇ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ 28 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸਥਾਨਕ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਮੀਟਿੰਗ ਰੱਖੀ ਗਈ ਹੈ, ਜਿਸਨੂੰ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸੰਬੋਧਨ ਕਰਨਗੇ। 

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲੋਂ ਤੋੜ-ਵਿਛੋੜਾ ਕਰਨ ਦੀ ਰੌਂਅ 'ਚ

ਉਨ੍ਹਾਂ ਦੱਸਿਆ ਕਿ ਇਸ ਮੀਟਿੰਗ 'ਚ ਕਿਸਾਨੀ ਮਸਲਿਆਂ 'ਤੇ ਵਿਚਾਰਾਂ ਕਰਨ ਉਪਰੰਤ ਅਗਲੀ ਰਣਨੀਤੀ ਤਿਆਰ ਕਰਨਗੇ। ਵਿਧਾਇਕ ਰੋਜ਼ੀ ਬਰਕੰਦੀ ਨੇ ਹਲਕੇ ਦੇ ਸਮੂਹ ਆਗੂਆਂ, ਸਰਕਲ ਪ੍ਰਧਾਨਾਂ, ਅਹੁਦੇਦਾਰਾਂ ਤੇ ਜੁਝਾਰੂ ਵਰਕਰਾਂ ਨੂੰ ਇਸ ਮੀਟਿੰਗ ਵਿੱਚ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਫ਼ੌਜੀ ਨੌਜਵਾਨ ਜਸਵੰਤ ਸਿੰਘ ਚੀਨ ਸਰਹੱਦ 'ਤੇ ਸ਼ਹੀਦ, ਪਿੰਡ ਦੀ ਸੋਗ ਦੀ ਲਹਿਰ


author

Shyna

Content Editor

Related News