ਰਾਹਤ ਭਰੀ ਖ਼ਬਰ: ਸ੍ਰੀ ਮੁਕਤਸਰ ਸਾਹਿਬ ਤੋਂ 110 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ

Wednesday, Jun 03, 2020 - 01:45 PM (IST)

ਰਾਹਤ ਭਰੀ ਖ਼ਬਰ: ਸ੍ਰੀ ਮੁਕਤਸਰ ਸਾਹਿਬ ਤੋਂ 110 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਜ਼ਿਲ੍ਹੇ ਭਰ ਅੰਦਰੋਂ ਕੋਵਿਡ-19 ਤਹਿਤ ਜਾਂਚ ਲਈ ਭੇਜੇ ਗਏ ਨਮੂਨਿਆਂ 'ਚੋਂ ਅੱਜ 110 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ, ਜਦੋਂਕਿ 221 ਨਮੂਨੇ ਅਜੇ ਵੀ ਬਕਾਇਆ ਹਨ। ਉਕਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਅੰਦਰੋਂ 120 ਨਵੇਂ ਨਮੂਨੇ ਲਏ ਗਏ ਹਨ, ਜਿੰਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਭਰ ਅੰਦਰੋਂ 2861 ਵਿਅਕਤੀਆਂ ਦੀ ਜਾਂਚ ਹੋਈ ਹੈ, ਜਿਸ ਵਿਚੋਂ 2573 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਕੁੱਲ 67 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿੰਨ੍ਹਾਂ ਨੂੰ ਇਲਾਜ ਤੋਂ ਬਾਅਦ ਘਰਾਂ ਨੂੰ ਭੇਜ ਦਿੱਤਾ ਗਿਆ ਹੈ।


author

Shyna

Content Editor

Related News