ਸਹੁਰੇ ਪਰਿਵਾਰ ਦੇ ਲਾਲਚ ਨੇ ਲਈ ਮਾਂ ਦੀ ਲਾਡਲੀ ਧੀ ਦੀ ਜਾਨ

Sunday, Aug 18, 2019 - 11:36 AM (IST)

ਸਹੁਰੇ ਪਰਿਵਾਰ ਦੇ ਲਾਲਚ ਨੇ ਲਈ ਮਾਂ ਦੀ ਲਾਡਲੀ ਧੀ ਦੀ ਜਾਨ

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਮੋਹਲਾ ਦੀ ਰਹਿਣ ਵਾਲੀ ਇਕ ਵਿਆਹੁਤਾ ਨੇ ਸਹੁਰਾ-ਪਰਿਵਾਰ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ ਨਿਗਲ ਨੇ ਖੁਦਕੁਸ਼ੀ ਕਰ ਲਈ। ਵਿਆਹੁਤਾ ਦੇ ਪੇਕੇ ਪਰਿਵਾਰ ਨੇ ਉਸ ਦੇ ਸਹੁਰੇ ਪਰਿਵਾਰ ਨੇ ਕੁੱਟਮਾਰ ਅਤੇ ਪੈਸੇ ਮੰਗਣ ਦੇ ਦੋਸ਼ ਲਾਏ ਹਨ, ਜਿਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਕਬਰਵਾਲਾ ਦੀ ਪੁਲਸ ਨੇ 306 ਤਹਿਤ ਪਤੀ ਅਤੇ ਸੱਸ ਖਿਲਾਫ ਮਾਮਲਾ ਦਰਜ ਕਰ ਦਿੱਤਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

PunjabKesari

ਵਿਆਹੁਤਾ ਦੇ ਭਰਾ ਦਲਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਵਰਨੀਤ ਕੌਰ ਦਾ ਵਿਆਹ 10 ਸਾਲ ਪਹਿਲਾਂ ਪਿੰਡ ਮੋਹਲਾਂ ਦੇ ਨਰਿੰਦਰ ਜੀਤ ਸਿੰਘ ਨਾਲ ਹੋਇਆ ਸੀ, ਜਿਸ ਦੇ 2 ਬੱਚੇ (ਮੁੰਡਾ ਅਤੇ ਕੁੜੀ) ਹਨ। ਪਿਛਲੇ 4 ਸਾਲ ਤੋਂ ਨਰਿੰਦਰਜੀਤ ਅਤੇ ਉਸ ਦੀ ਮਾਂ ਉਸ ਦੀ ਭੈਣ ਨੂੰ ਪੈਸੇ ਲਿਆਉਣ ਲਈ ਪਰੇਸ਼ਾਨ ਕਰਦੇ ਸਨ। ਰੱਖੜੀ ਵਾਲੇ ਦਿਨ ਉਸ ਦੇ ਪਤੀ ਨੇ ਉਸ ਨੂੰ 2 ਲੱਖ ਰੁਪਏ ਲਿਆਉਣ ਲਈ ਕਿਹਾ, ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਦੂ

PunjabKesari

ਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਕਬਰ ਵਾਲਾ ਦੇ ਥਾਣਾ ਮੁਖੀ ਦਰਬਾਰ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪਤੀ ਤੇ ਸੱਸ  ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।


author

rajwinder kaur

Content Editor

Related News