ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਮਨਾਇਆ ਜਾ ਰਿਹਾ ਸ਼੍ਰੀ ਰਾਮ ਜਨਮ ਉਤਸਵ, CM ਮਾਨ ਸਣੇ ਪੁੱਜੀਆਂ ਇਹ ਸ਼ਖ਼ਸੀਅਤਾਂ

03/30/2023 3:35:30 PM

ਜਲੰਧਰ (ਵੈੱਬ ਡੈਸਕ,ਸੋਨੂੰ)- ਅੱਜ ਦੇਸ਼ਭਰ ਵਿਚ ਰਾਮਨੌਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।  ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਜਲੰਧਰ ਵਿਚ ਵੀ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਵਿਚ ਸ਼੍ਰੀ ਰਾਮ ਚੌਂਕ ਤੋਂ ਅੱਜ ਸ਼੍ਰੀ ਰਾਮਨੌਮੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। 

ਇਸ ਮੌਕੇ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਆਯੋਜਨ ਕੀਤੇ ਗਏ ਖ਼ਾਸ ਪ੍ਰੋਗਰਾਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਅਨਮੋਲ ਗਗਨ ਮਾਨ, ਬ੍ਰਹਮ ਮਹਿੰਦਰਾ, ਹਰਭਜਨ ਸਿੰਘ ਈ. ਟੀ. ਓ. ਸਮੇਤ ਪ੍ਰਤਾਪ ਸਿੰਘ ਬਾਜਵਾ, ਸੁਖਬੀਰ ਬਾਦਲ, ਰਾਜਿੰਦਰ ਕੌਰ ਭੱਠਲ, ਭਾਜਪਾ ਆਗੂ ਤਰੁਣ ਚੁੱਘ ਸਮੇਤ ਹੋਰ ਵੀ ਕਈ ਸ਼ਖ਼ਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। 

 


 

 

ਉਥੇ ਹੀ ਜਲੰਧਰ ਪ੍ਰਸ਼ਾਸਨ ਵੱਲੋਂ ਸ਼੍ਰੀ ਰਾਮਨੌਮੀ ਮੌਕੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਸਬੰਧ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ 'ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਮੌਕੇ ਸੁਖਬੀਰ ਬਾਦਲ, ਅਨਮੋਲ ਗਗਨ ਮਾਨ, ਦਲਜੀਤ ਸਿੰਘ ਚੀਮਾ ਸਮੇਤ ਪੁੱਜੀਆਂ ਸਾਰੀਆਂ ਸ਼ਖ਼ਸੀਅਤਾਂ ਨੇ ਜਿੱਥੇ ਸਮੂਹ ਦੇਸ਼ਵਾਸੀਆਂ ਨੂੰ ਸ਼੍ਰੀ ਰਾਮ ਜੀ ਦੇ ਜਨਮ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ, ਉਥੇ ਹੀ ਉਨ੍ਹਾਂ ਦੇਸ਼ ਵਾਸੀਆਂ ਨੂੰ ਰਾਮ ਜੀ ਦੇ ਦਿੱਤੇ ਗਏ ਪੂਰਨਿਆਂ 'ਤੇ ਚੱਲਣ ਦੀ ਅਪੀਲ ਵੀ ਕੀਤੀ।  

ਇਹ ਵੀ ਪੜ੍ਹੋ : ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਪਾਠ ਦੇ ਪਾਏ ਗਏ ਭੋਗ, ਅੱਜ ਨਿਕਲੇਗੀ ਵਿਸ਼ਾਲ ਸ਼ੋਭਾ ਯਾਤਰਾ

ਜ਼ਿਕਰਯੋਗ ਹੈ ਕਿ ਰਾਮਨੌਮੀ ਦੀ ਸ਼ੋਭਾ ਯਾਤਰਾ ਤੋਂ ਪਹਿਲਾਂ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਦੇ ਪਾਠ ਦੇ ਭੋਗ ਪਾਏ ਗਏ ਹਨ। ਇਸ ਦੇ ਬਾਅਦ ਦੁਪਹਿਰ ਨੂੰ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚੌਂਕ ਤੋਂ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼੍ਰੀ ਰਾਮ ਚੌਂਕ ਤੋਂ ਕੱਢੀ ਜਾ ਰਹੀ ਪ੍ਰਭੂ ਸ਼੍ਰੀ ਰਾਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਜਨ-ਜਾਗ੍ਰਿਤੀ ਮੰਚ ਦੇ ਸੈਂਕੜੇ ਵਰਕਰ ਭਗਵਾ ਪਟਕੇ ਪਹਿਨ ਕੇ ਰੱਥ ’ਤੇ ਸਵਾਰ ਭਗਵਾਨ ਸ਼੍ਰੀ ਰਾਮ ਪਰਿਵਾਰ ਅਤੇ ਰਾਸ਼ਟਰ ਭਗਤਾਂ ਦੀਆਂ ਝਾਕੀਆਂ ਸਮੇਤ ਸ਼ਾਮਲ ਹੋਣਗੇ। 

 

ਇਹ ਵੀ ਪੜ੍ਹੋ : ਜਲੰਧਰ: ਵਿਆਹ ਸਮਾਗਮ 'ਚ ਗਿਆ ਸੀ ਪਰਿਵਾਰ, ਵਾਪਸ ਆਏ ਤਾਂ ਪੁੱਤ ਨੂੰ ਇਸ ਹਾਲ ਵੇਖ ਉੱਡੇ ਹੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri