ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ ''ਚ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਨਵ ਚੋਪੜਾ ਨੇ ਕੀਤੀ ਸ਼ਿਰਕਤ

Thursday, Sep 24, 2026 - 07:38 PM (IST)

ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ ''ਚ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਨਵ ਚੋਪੜਾ ਨੇ ਕੀਤੀ ਸ਼ਿਰਕਤ

ਜਲੰਧਰ (ਸੋਨੂੰ)- ਜਲੰਧਰ ਵਿਚ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਸਲਾਨਾ ਮੇਲਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਸੋਢਲ ਮੇਲੇ 'ਤੇ 'ਪੰਜਾਬ ਕੇਸਰੀ' ਦੇ ਡਾਇਰੈਕਟਰ ਅਭਿਨਵ ਚੋਪੜਾ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ, ਜਿੱਥੇ ਉਨ੍ਹਾਂ ਬਾਬਾ ਸੋਢਲ ਮੰਦਿਰ ਮੱਥਾ ਟੇਕਿਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਸਿੱਧ ਬਾਬਾ ਸੋਢਲ ਸਿਧਾਰਥ ਕਮੇਟੀ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਮੰਦਿਰ ਵਿਚ ਝੰਡੇ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ, ਜਿਸ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ ਅਭਿਨਵ ਚੋਪੜਾ ਜੀ ਪਹੁੰਚੇ। ਇਸ ਦੌਰਾਨ ਕਮੇਟੀ ਵੱਲੋਂ ਅਭਿਨਵ ਚੋਪੜਾ ਜੀ ਨੂੰ ਸਨਮਾਨਤ ਵੀ ਕੀਤਾ ਗਿਆ। 

PunjabKesari

ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪਾਰਕਿੰਗ ਪ੍ਰਬੰਧ
ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਪਾਰਕਿੰਗ ਪ੍ਰਬੰਧ ਕੀਤੇ ਗਏ ਹਨ। ਮੰਦਿਰ ਦੇ ਆਲੇ-ਦੁਆਲੇ ਲੋੜੀਂਦੀਆਂ ਥਾਵਾਂ ’ਤੇ ਵਾਹਨਾਂ ਦੀ ਆਵਾਜਾਈ ਨੂੰ ਨਿਯੰਤਰਿਤ ਕਰਦੇ ਹੋਏ ਨੋ-ਐਂਟਰੀ ਜ਼ੋਨ ਬਣਾਏ ਗਏ ਹਨ। ਇਨ੍ਹਾਂ ਖੇਤਰਾਂ 'ਚ ਸਿਰਫ਼ ਪੈਦਲ ਆਵਾਜਾਈ ਦੀ ਇਜਾਜ਼ਤ ਹੋਵੇਗੀ ਅਤੇ ਹਰ ਕਿਸਮ ਦੇ ਵਾਹਨਾਂ ਦੀ ਐਂਟਰੀ ਪੂਰੀ ਤਰ੍ਹਾਂ ਬੰਦ ਰਹੇਗੀ।

PunjabKesari

ਵੱਖ-ਵੱਖ ਥਾਵਾਂ ’ਤੇ ਗਜ਼ਟਿਡ ਅਧਿਕਾਰੀਆਂ ਦੀ ਸ਼ਿਫਟਵਾਰ ਡਿਊਟੀ ਲਗਾਈ ਗਈ ਹੈ, ਤਾਂ ਜੋ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਕੀਤੀ ਜਾ ਸਕੇ। ਕਮਿਸ਼ਨਰੇਟ ਪੁਲਸ ਵੱਲੋਂ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਪੁਲਸ ਬਲ ਨੂੰ ਕਿਸੇ ਵੀ ਸੰਭਾਵਿਤ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਰੱਖਿਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਸ਼ਰਧਾਲੂਆਂ ਦੀ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ ਹਨ।

PunjabKesari

PunjabKesari

PunjabKesari

ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News