ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ ''ਚ ਸ਼ਰਧਾਲੂ ਹੋਏ ਨਤਮਸਤਕ

Saturday, Sep 26, 2026 - 07:54 PM (IST)

ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ ''ਚ ਸ਼ਰਧਾਲੂ ਹੋਏ ਨਤਮਸਤਕ

ਜਲੰਧਰ (ਵਿਨੀਤ)-ਉੱਤਰ ਭਾਰਤ ਦਾ ਪ੍ਰਸਿੱਧ ਅਤੇ ਇਤਿਹਾਸਕ ਬਾਬਾ ਸੋਢਲ ਦਾ ਮੇਲਾ ਬੀਤੇ ਦਿਨ ਧੂਮਧਾਮ ਨਾਲ ਮਨਾਇਆ ਗਿਆ। ਮੇਲੇ ਵਿਚ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕਰਕੇ ਮੰਦਿਰ ਵਿਚ ਮੱਥਾ ਟੇਕਿਆ ਅਤੇ ਬਾਬਾ ਸੋਢਲ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਸ਼੍ਰੀ ਸਿੱਧ ਬਾਬਾ ਸੋਢਲ ਦੇ ਦਰਬਾਰ ਵਿਚ ਸ਼ਰਧਾਲੂਆਂ ਦਾ ਜਨ-ਸੈਲਾਬ ਉਮੜਿਆ ਅਤੇ ਦਰ ’ਤੇ ਸੀਸ ਨਿਵਾ ਕੇ ਬਾਬਾ ਸੋਢਲ ਜੀ ਦਾ ਆਸ਼ੀਰਵਾਦ ਲਿਆ। ਸ਼ਰਧਾਲੂ ਅੰਮ੍ਰਿਤ ਵੇਲੇ ਤੋਂ ਹੀ ਮੰਦਰ ਵਿਚ ਪਹੁੰਚਣੇ ਸ਼ੁਰੂ ਹੋ ਗਏ ਅਤੇ ਦਿਨ ਭਰ ਦਰਸ਼ਨਾਂ ਲਈ ਭਗਤਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਰਹੀਆਂ।

ਦੇਸ਼-ਵਿਦੇਸ਼ ਤੋਂ ਪਹੁੰਚੇ ਸ਼ਰਧਾਲੂਆਂ ਨੇ ਪੂਜਾ-ਅਰਚਨਾ ਕਰ ਕੇ ਆਪਣੀਆਂ ਮਨੋਕਾਮਨਾਵਾਂ ਦੀ ਪੂਰਤੀ ਲਈ ਪ੍ਰਾਰਥਨਾ ਕੀਤੀ। ਮੇਲੇ ਦੌਰਾਨ ਮੰਦਰ ਕੰਪਲੈਕਸ ਵਿਚ ਭਗਤੀਮਈ ਮਾਹੌਲ ਬਣਿਆ ਰਿਹਾ। ਸ਼ਰਧਾਲੂਆਂ ਨੇ ਬਾਬਾ ਜੀ ਦੇ ਜੈਕਾਰੇ ਲਾਏ ਅਤੇ ਪਰਿਵਾਰ ਦੀ ਸੁਖ-ਸ਼ਾਂਤੀ ਅਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਕਈ ਸ਼ਰਧਾਲੂ ਮਨੋਕਾਮਨਾ ਪੂਰੀ ਹੋਣ ’ਤੇ ਬੈਂਡ-ਵਾਜਿਆਂ ਅਤੇ ਢੋਲ-ਨਗਾਰਿਆਂ ਨਾਲ ਦਰਬਾਰ ਵਿਚ ਪਹੁੰਚੇ। ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਬਾਬਾ ਸੋਢਲ ਦੇ ਦਰਬਾਰ ਵਿਚ ਨਤਮਸਤਕ ਹੋਏ। 

ਇਹ ਵੀ ਪੜ੍ਹੋ- Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਮੇਲੇ ਦੇ ਦਿਨ ਸੋਢਲ ਮੰਦਿਰ ਵਿਚ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋ ਕੇ ਹਾਜ਼ਰੀ ਭਰੀ। ਸ਼੍ਰੀ ਸਿੱਧ ਬਾਬਾ ਸੋਢਲ ਸੁਧਾਰ ਸਭਾ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੰਦਰ ਕੰਪਲੈਕਸ ਵਿਚ ਸਵੇਰੇ ਹਵਨ ਯੱਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਰਾਜਿੰਦਰ ਬੇਰੀ, ਸਾਬਕਾ ਸੰਸਦੀ ਸਕੱਤਰ ਕੇ. ਡੀ. ਭੰਡਾਰੀ, ਮੇਅਰ ਵਨੀਤ ਧੀਰ, ਵਿਨੋਦ ਕੁਮਾਰ ਸ਼ੂਰ, ਸ਼ੀਲ ਸ਼ੂਰ, ਐਡਵੋਕੇਟ ਪੀ. ਪੀ. ਸਿੰਘ ਆਹਲੂਵਾਲੀਆ ਅਤੇ ਮਹਾਨਗਰ ਦੇ ਹੋਰ ਪਤਵੰਤਿਆਂ ਨੇ ਹਿੱਸਾ ਲੈ ਕੇ ਸਾਰਿਆਂ ਦੇ ਭਲੇ ਦੀ ਕਾਮਨਾ ਕਰਦਿਆਂ ਆਹੂਤੀਆਂ ਪਾਈਆਂ।

ਸ਼੍ਰੀ ਸਿੱਧ ਬਾਬਾ ਸੋਢਲ ਸੁਧਾਰ ਸਭਾ (ਰਜਿ.) ਦੇ ਪ੍ਰਧਾਨ ਪੰਕਜ ਚੱਢਾ, ਚੱਢਾ ਬਰਾਦਰੀ ਦੇ ਪ੍ਰਧਾਨ ਅਤੁਲ ਚੱਢਾ ਸਮੇਤ ਬੰਟੂ ਸੱਭਰਵਾਲ, ਸੰਜੂ ਅਰੋੜਾ, ਵਿਕਾਸ ਚੱਢਾ, ਵਿਸ਼ਾਲ ਚੱਢਾ, ਪ੍ਰਿੰਸ ਚੱਢਾ, ਆਰੁਸ਼ ਚੱਢਾ, ਡਾ. ਰਿਤੂ ਭਾਟੀਆ, ਅਲਕਾ ਚੱਢਾ, ਇਸ਼ਿਤਾ ਚੱਢਾ, ਵੰਦਨਾ ਮਹਿਤਾ, ਨੀਰੂ ਕਪੂਰ ਅਤੇ ਹੋਰ ਅਹੁਦੇਦਾਰਾਂ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਸਭਾ ਦੇ ਮੰਚ ’ਤੇ ਭਗਵਾਨ ਸ਼੍ਰੀ ਸ਼ਿਵ ਸ਼ੰਕਰ ਅਤੇ ਦੁਰਗਾ ਮਾਤਾ ਦੀਆਂ ਸੁੰਦਰ ਝਾਕੀਆਂ ਵੀ ਸਜਾਈਆਂ ਗਈਆਂ, ਜਿਸ ਤਹਿਤ ਕਲਾਕਾਰਾਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।

ਇਹ ਵੀ ਪੜ੍ਹੋ- ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ ਦੁਕਾਨਦਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News