ਜਲੰਧਰ ਦਾ ਮਸ਼ਹੂਰ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ 9 ਸਤੰਬਰ ਨੂੰ, ਸ਼ੈਡਿਊਲ ਹੋਇਆ ਜਾਰੀ

Thursday, Aug 04, 2022 - 05:16 PM (IST)

ਜਲੰਧਰ ਦਾ ਮਸ਼ਹੂਰ ਸ਼੍ਰੀ ਸਿੱਧ ਬਾਬਾ ਸੋਢਲ ਮੇਲਾ 9 ਸਤੰਬਰ ਨੂੰ, ਸ਼ੈਡਿਊਲ ਹੋਇਆ ਜਾਰੀ

ਜਲੰਧਰ— ਹਰ ਸਾਲ ਵਾਂਗ ਜਲੰਧਰ ਸ਼ਹਿਰ ਵਿਚ ਮਨਾਇਆ ਜਾਣ ਵਾਲਾ ਪ੍ਰਸਿੱਧ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਇਸ ਸਾਲ 9 ਸਤੰਬਰ ਨੂੰ ਹੋਣ ਜਾ ਰਿਹਾ ਹੈ। ਮੇਲੇ ’ਚ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਨਤਮਸਤਕ ਹੋਣਗੇ। ਮੇਲੇ ਨਾਲ ਸਬੰਧਤ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਕਮੇਟੀ ਪ੍ਰਧਾਨ ਯਸ਼ਪਾਲ ਠਾਕੁਰ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੇਲੇ ਦਾ ਸ਼ੈਡਿਊਲ ਤਿਆਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਾਰ 3 ਲੱਖ ਤੋਂ ਵੱਧ ਸ਼ਰਧਾਲੂ ਮੇਲੇ ’ਚ ਪਹੁੰਚ ਕੇ ਬਾਬਾ ਸੋਢਲ ਦੇ ਦਰਸ਼ਨ ਕਰਨਗੇ। 

ਇਹ ਵੀ ਪੜ੍ਹੋ: ਡੇਢ ਸਾਲਾ ਬੱਚੇ ਦੇ ਰੋਣ 'ਤੇ ਖ਼ਫ਼ਾ ਵਿਅਕਤੀ ਦਾ ਸ਼ਰਮਨਾਕ ਕਾਰਾ, ਪਹਿਲਾਂ ਤੋੜੀ ਲੱਤ ਫਿਰ ਦਿੱਤੀ ਰੂੰਹ ਕੰਬਾਊ ਮੌਤ

PunjabKesari

ਇੰਝ ਹੋਵੇਗਾ ਮੇਲੇ ਦਾ ਸ਼ੈਡਿਊਲ

ਜਾਣਕਾਰੀ ਮੁਤਾਬਕ ਮੇਲਾ 8 ਸਤੰਬਰ ਤੋਂ ਸ਼ੁਰੂ ਹੋਵੇਗਾ। ਸਵੇਰੇ 5 ਵਜੇ ਸ਼੍ਰੀ ਸਿੱਧ ਬਾਬਾ ਸੋਢਲ ਦੀ ਪ੍ਰਤਿਮਾ ਦਾ ਪੰਚਾਮਿ੍ਰਤ ਇਸ਼ਨਾਨ ਕੀਤਾ ਜਾਵੇਗਾ। ਸਵੇਰੇ 10 ਵਜੇ ਹਵਨ ਯੱਗ ਕੀਤਾ ਜਾਵੇਗਾ। ਇਸ ਦੇ ਬਾਅਦ ਸ਼ਾਮ 4 ਵਜੇ ਨਾਰੀਅਲ ਤੋੜ ਕੇ ਮੇਲੇ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਸੇ ਦਿਨ ਸ਼ਾਮ 5 ਵਜੇ ਝੰਡੇ ਦੀ ਰਸਮ ਕੀਤੀ ਜਾਵੇਗੀ। ਰਾਤ 9 ਵਜੇ ਮਾਂ ਭਗਵਤੀ ਦਾ ਜਾਗਰਣ ਕੀਤਾ ਜਾਵੇਗਾ। ਮੇਲੇ ’ਚ ਮੰਦਿਰ ਟਰੱਸਟ ਦੇ ਸਹਿਯੋਗ ਨਾਲ ਕਮੇਟੀ ਵੱਲੋਂ ਅਤੁੱਟ ਲੰਗਰ ਵੀ ਲਗਾਏ ਜਾਣਗੇ। ਇਸ ਦੇ ਇਲਾਵਾ ਪੁਲਸ ਪ੍ਰਸ਼ਾਸਨ ਨਗਰ ਨਿਗਮ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਵੀ ਪ੍ਰਬੰਧ ਕੀਤਾ ਜਾਵੇਗਾ।   

ਇਹ ਵੀ ਪੜ੍ਹੋ: ਬਿੱਲ ਮੁਆਫ਼ੀ ਨੂੰ ਲੈ ਕੇ ਉਮੀਦਾਂ ’ਤੇ ਫਿਰਿਆ ਪਾਣੀ: ਜ਼ਿਆਦਾਤਰ ਖ਼ਪਤਕਾਰਾਂ ਨੂੰ ਨਹੀਂ ਮਿਲ ਸਕੇਗਾ ਲਾਭ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News