''ਬਾਬਾ ਸੋਢਲ'' ਦੇ ਮੇਲੇ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਇਹ ਰਸਤੇ ਰਹਿਣਗੇ ਬੰਦ

Wednesday, Sep 15, 2021 - 11:10 AM (IST)

''ਬਾਬਾ ਸੋਢਲ'' ਦੇ ਮੇਲੇ ਨੂੰ ਲੈ ਕੇ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ, ਇਹ ਰਸਤੇ ਰਹਿਣਗੇ ਬੰਦ

ਜਲੰਧਰ (ਸੁਧੀਰ)- 19 ਸਤੰਬਰ ਨੂੰ ਜਲੰਧਰ ਜ਼ਿਲ੍ਹੇ ਵਿਚ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ। ਇਸੇ ਸਬੰਧੀ ਜਲੰਧਰ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਸੋਢਲ ਮੇਲੇ ’ਚ ਟਰੈਫਿਕ ਵਿਵਸਥਾ ਦੀ ਜ਼ਿੰਮੇਵਾਰੀ ਡੀ. ਸੀ. ਪੀ. ਟਰੈਫਿਕ ਨਰੇਸ਼ ਡੋਗਰਾ ਅਤੇ ਏ. ਡੀ. ਸੀ. ਪੀ. ਟਰੈਫਿਕ ਗਗਨੇਸ਼ ਕੁਮਾਰ ਨੂੰ ਸੌਂਪੀ ਹੈ। ਏ. ਡੀ. ਸੀ. ਪੀ. ਟਰੈਫਿਕ ਗਗਨੇਸ਼ ਕੁਮਾਰ ਨੇ ਦੱਸਿਆ ਕਿ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਮੇਲਾ ਮਾਰਗ ਨਾਲ ਸਬੰਧਤ ਸਾਰੇ ਰਸਤਿਆਂ ਨੂੰ ਟਰੈਫਿਕ ਪੁਲਸ ਵੱਲੋਂ ਬੰਦ ਕਰ ਦਿੱਤਾ ਜਾਵੇਗਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਮੇਲਾ ਮਾਰਗ ’ਤੇ ਟਰੈਫਿਕ ਪੁਲਸ ਦੀ ਨਾਕਾਬੰਦੀ ਵੀ ਹੋਵੇਗੀ। 

ਇਹ ਵੀ ਪੜ੍ਹੋ: ਜਲੰਧਰ 'ਚ ਸੋਢਲ ਮੇਲੇ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਦੌਰਾਨ 1000 ਮੁਲਾਜ਼ਮ ਰਹਿਣਗੇ ਤਾਇਨਾਤ

PunjabKesari

ਇਹ ਜਾਰੀ ਹੋਇਆ ਰੂਟ ਪਲਾਨ
ਏ. ਡੀ. ਸੀ. ਪੀ. ਟਰੈਫਿਕ ਗਗਨੇਸ਼ ਕੁਮਾਰ ਨੇ ਦੱਸਿਆ ਕਿ ਵਰਕਸ਼ਾਪ ਚੌਂਕ, ਪਟੇਲ ਚੌਂਕ, ਚਿੰਤਪੂਰਨੀ ਮੰਦਿਰ ਟੀ-ਪੁਆਇੰਟ, ਟਾਂਡਾ ਫਾਟਕ, ਅੱਡਾ ਹੁਸ਼ਿਆਰਪੁਰ ਚੌਂਕ, ਰੇਲਵੇ ਕਰਾਸਿੰਗ ਰਾਮ ਨਗਰ, ਦੋਆਬਾ ਚੌਂਕ, ਸੋਢਲ ਚੌਂਕ, ਸਈਪੁਰ ਰੋਡ, ਇੰਡਸਟਰੀਅਲ ਏਰੀਆ, ਮਕਸੂਦਾਂ, ਭਗਤ ਸਿੰਘ ਕਾਲੋਨੀ ਵਾਈ-ਪੁਆਇੰਟ, ਸੰਜੇ ਗਾਂਧੀ ਨਗਰ, ਪਠਾਨਕੋਟ ਚੌਂਕ ਅਤੇ ਲੰਮਾ ਪਿੰਡ ਚੌਂਕ ਤੋਂ ਆਉਣ ਵਾਲਾ ਸਾਰਾ ਟਰੈਫਿਕ ਡਾਇਵਰਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਾਈਵੇਅ (ਪਠਾਨਕੋਟ ਚੌਂਕ) ਤੋਂ ਸ਼ਹਿਰ ਵਿਚ ਆਉਣ ਵਾਲਾ ਟਰੈਫਿਕ ਦੋਆਬਾ ਚੌਂਕ ਤੋਂ ਕਿਸ਼ਨਪੁਰਾ ਚੌਂਕ ਵੱਲ ਡਾਇਵਰਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮਕਸੂਦਾਂ ਚੌਂਕ ਤੋਂ ਵਰਕਸ਼ਾਪ ਚੌਂਕ, ਦੋਆਬਾ ਚੌਂਕ ਅਤੇ ਟਾਂਡਾ ਫਾਟਕ ਚੌਂਕ ਤੋਂ ਮੇਲਾ ਮਾਰਗ ’ਤੇ ਜਾਣ ਵਾਲੇ ਰਸਤਿਆਂ ਨੂੰ ਬੈਰੀਕੇਡਸ ਲਾ ਕੇ ਬੰਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਥੇ ਗੱਡੀਆਂ ਖੜ੍ਹੀਆਂ ਕਰਨ ਲਈ ਪਾਰਕਿੰਗ ਸਥਾਨ ਵੀ ਬਣਾਏ ਜਾਣਗੇ।

ਇਹ ਵੀ ਪੜ੍ਹੋ: ਜਲੰਧਰ: ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ, ਦਰਸ਼ਨਾਂ ਲਈ ਪੁੱਜਣ ਲੱਗੇ ਸ਼ਰਧਾਲੂ

PunjabKesari

ਲੋਕਾਂ ਨੂੰ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ
ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਕੇ ਬਾਬਾ ਜੀ ਦੇ ਦਰਸ਼ਨ ਕਰਨ। ਲੋਕ ਸੋਸ਼ਲ ਡਿਸਟੈਂਸ ਰੱਖਣ ਦੇ ਨਾਲ-ਨਾਲ ਮਾਸਕ ਜ਼ਰੂਰ ਪਾਉਣ। ਉਨ੍ਹਾਂ ਦੱਸਿਆ ਕਿ ਕੋਵਿਡ-19 ਤੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਵਿਸ਼ੇਸ਼ ਤੌਰ ’ਤੇ ਬੈਰੀਕੇਡਜ਼ ਲਾਏ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਸ ਮੁਲਾਜ਼ਮਾਂ ਨੂੰ ਵੀ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News