ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ ਸ਼ਰਧਾਲੂਆਂ ਦੇ ਆਉਣ ਦੀ ਉਮੀਦ

Wednesday, Sep 23, 2026 - 12:06 PM (IST)

ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ ਸ਼ਰਧਾਲੂਆਂ ਦੇ ਆਉਣ ਦੀ ਉਮੀਦ

ਜਲੰਧਰ (ਚੋਪੜਾ)-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਮੰਗਲਵਾਰ ਇਤਿਹਾਸਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਅਤੇ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਮੰਦਰ ਕੰਪਲੈਕਸ ਵਿਚ ਮੇਲੇ ਨੂੰ ਲੈ ਕੇ ਕੀਤੇ ਜਾ ਰਹੇ ਵੱਖ-ਵੱਖ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਡੀ. ਸੀ. ਅਤੇ ਸੀ. ਪੀ. ਨੇ ਕਿਹਾ ਕਿ ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ 20 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਦਰਸ਼ਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ-ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

PunjabKesari

ਉਨ੍ਹਾਂ ਦੱਸਿਆ ਕਿ ਮੰਦਰ ਕੰਪਲੈਕਸ ਅਤੇ ਹੋਰ ਮਹੱਤਵਪੂਰਨ ਸਥਾਨਾਂ ’ਤੇ ਲੋੜੀਂਦੀ ਪੁਲਸ ਫੋਰਸ ਤਾਇਨਾਤ ਕੀਤੀ ਜਾਵੇਗੀ। ਭਾਰੀ ਭੀੜ ਨੂੰ ਵੇਖਦੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ। ਮੰਦਿਰ ਕੰਪਲੈਕਸ ਵਿਚ ਇਕ ਵਿਸ਼ੇਸ਼ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ, ਜਿੱਥੋਂ ਮੇਲੇ ਨਾਲ ਸਬੰਧਤ ਪ੍ਰਬੰਧਾਂ ਦੀ ਨਿਗਰਾਨੀ ਦੇ ਨਾਲ-ਨਾਲ ਕਿਸੇ ਵੀ ਲੋੜ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਡੀ. ਸੀ. ਅਤੇ ਸੀ. ਪੀ. ਨੇ ਟ੍ਰੈਫਿਕ ਵਿਵਸਥਾ, ਵਾਹਨਾਂ ਦੀ ਆਵਾਜਾਈ ਲਈ ਡਾਇਵਰਸ਼ਨ, ਪਾਰਕਿੰਗ ਅਤੇ ਭੀੜ ਕੰਟਰੋਲ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਸਬੰਧਤ ਅਧਿਕਾਰੀਆਂ ਨੂੰ ਪੂਰੇ ਮੇਲੇ ਦੌਰਾਨ ਚੌਕਸ ਰਹਿਣ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਵਰਜੀਤ ਵਾਲੀਆ ਨੇ ਨਗਰ ਨਿਗਮ ਨੂੰ ਮੰਦਿਰ ਵੱਲ ਜਾਣ ਵਾਲੀਆਂ ਸੜਕਾਂ ਅਤੇ ਆਸ-ਪਾਸ ਦੇ ਖੇਤਰਾਂ ਵਿਚ ਸਫ਼ਾਈ ਵਿਵਸਥਾ ਦਰੁੱਸਤ ਰੱਖਣ, ਧੂੜ ਨੂੰ ਕੰਟਰੋਲ ਕਰਨ ਲਈ ਪਾਣੀ ਦਾ ਛਿੜਕਾਅ ਕਰਨ ਅਤੇ ਸ਼ਰਧਾਲੂਆਂ ਲਈ ਅਸਥਾਈ ਯੂਰਿਨਲ ਤੇ ਮੋਬਾਈਲ ਟਾਇਲਟਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਜ਼ਰੂਰੀ ਦਵਾਈਆਂ ਨਾਲ ਲੈਸ ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ ਢੁੱਕਵੀਆਂ ਥਾਵਾਂ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਕਿਸੇ ਵੀ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿਚ ਸ਼ਰਧਾਲੂਆਂ ਨੂੰ ਤੁਰੰਤ ਸਹਾਇਤਾ ਮਿਲ ਸਕੇ।

ਇਹ ਵੀ ਪੜ੍ਹੋ-ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ

ਡੀ. ਸੀ. ਅਤੇ ਸੀ. ਪੀ. ਨੇ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਸ਼ਰਧਾਲੂਆਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਸੁਵਿਧਾਜਨਕ ਮਾਹੌਲ ਉਪਲਬਧ ਕਰਵਾਉਣਗੇ, ਤਾਂ ਜੋ ਉਹ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਵਿਚ ਸ਼ਾਮਲ ਹੋ ਸਕਣ। ਇਸ ਮੌਕੇ ’ਤੇ ਸ਼੍ਰੀ ਸਿੱਧ ਬਾਬਾ ਸੋਢਲ ਸੁਧਾਰ ਸਭਾ ਅਤੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News