ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਮਹਿਲਾ ਵਿੰਗ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

Tuesday, Aug 03, 2021 - 10:27 AM (IST)

ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਮਹਿਲਾ ਵਿੰਗ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਫਤਿਹਗੜ੍ਹ ਸਾਹਿਬ (ਜਗਦੇਵ) : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਮਹਿਲਾ ਵਿੰਗ ਵੀ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਨ ਲੱਗ ਪਿਆ ਹੈ। ਇਸ ਦੇ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਹਲਕੇ ਦੇ ਪਿੰਡ ਜਖਵਾਲੀ ਵਿਖੇ ਬੀਬੀਆਂ ਦਾ ਵੱਡਾ ਇਕੱਠ ਹੋਇਆ। ਇਸ ਮੌਕੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਵਿੱਚ ਬੀਬੀਆਂ ਦੀ ਵੱਡੀ ਭੂਮਿਕਾ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਬੀਬੀਆਂ ਨੂੰ ਵੀ ਯੋਗ ਸਥਾਨ ਦਿੱਤੇ ਜਾਣਗੇ। ਇਸ ਮੌਕੇ ਪਿੰਡ ਸ਼ੇਖੋਵਾਲੀ ਪਹੁੰਚਣ 'ਤੇ ਹਲਕਾ ਵਾਸੀਆਂ ਵੱਲੋਂ ਦੀਦਾਰ ਸਿੰਘ ਭੱਟੀ ਅਤੇ ਉਨ੍ਹਾਂ ਦੀ ਪਤਨੀ ਦਾ ਸਨਮਾਨ ਵੀ ਕੀਤਾ ਗਿਆ।


author

Babita

Content Editor

Related News