ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਦਾ ਐਲਾਨ

Tuesday, Oct 05, 2021 - 03:51 PM (IST)

ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਕੈਪਟਨ ਹਰਮਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਕਪੂਰਥਲਾ ਤੋਂ ਆਜ਼ਾਦੀ ਘੁਲਾਟੀਏ ਦੇ ਪਰਿਵਾਰ ਨਾਲ ਸਬੰਧ ਰੱਖਣ ਵਾਲੇ ਕੈਪਟਨ ਹਰਮਿੰਦਰ ਸਿੰਘ ਅੱਜ ਹੀ ਅਕਾਲੀ ਦਲ 'ਚ ਸ਼ਾਮਲ ਹੋਏ ਹਨ। ਕੈਪਟਨ ਹਰਮਿੰਦਰ ਸਿੰਘ ਕੈਪਟਨ ਸਰਕਾਰ 'ਚ ਮਿਲਕਫੈੱਡ ਦੇ ਚੇਅਰਮੈਨ ਵੀ ਰਹੇ ਹਨ ਅਤੇ ਉਨ੍ਹਾਂ ਨੇ ਹਾਲ ਹੀ 'ਚ ਅਸਤੀਫ਼ਾ ਦਿੱਤਾ ਹੈ। ਇਸ ਦੇ ਨਾਲ ਹੀ ਉਹ ਪਲਾਨਿੰਗ ਬੋਰਡ ਕਪੂਰਥਲਾ ਦੇ ਮੈਂਬਰ ਵੀ ਰਹੇ ਹਨ। 

ਇਹ ਵੀ ਪੜ੍ਹੋ : STF ਦੀ ਸੀਲਬੰਦ ਰਿਪੋਰਟ 'ਤੇ ਨਵਜੋਤ ਸਿੱਧੂ ਦਾ ਟਵੀਟ, 'ਅੱਜ ਖੁੱਲ੍ਹਣਗੇ ਨਸ਼ਾ ਕਾਰੋਬਾਰੀਆਂ ਦੇ ਭੇਤ'
ਲਖੀਮਪੁਰ ਘਟਨਾ 'ਤੇ ਕੀਤੀ ਕੋਰ ਕਮੇਟੀ ਦੀ ਬੈਠਕ
ਸੁਖਬੀਰ ਬਾਦਲ ਨੇ ਕਿਹਾ ਕਿ ਲਖੀਮਪੁਰ ਘਟਨਾ ਨੂੰ ਲੈ ਕੇ ਉਨ੍ਹਾਂ ਵੱਲੋਂ ਅੱਜ ਦੁਪਹਿਰ 12 ਵਜੇ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ। ਉਨ੍ਹਾਂ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦੇ ਅੰਨਦਾਤੇ ਦੀਆਂ ਮੰਗਾਂ ਨੂੰ ਠੁਕਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨੇ ਲਖੀਮਪੁਰ ਘਟਨਾ 'ਤੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਬਿਲਕੁਲ ਦੇਰੀ ਨਾ ਕਰੇ ਅਤੇ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ, ਨਹੀਂ ਤਾਂ ਪਤਾ ਨਹੀਂ ਕਿੰਨੀਆਂ ਹੋਰ ਜਾਨਾਂ ਜਾ ਸਕਦੀਆਂ ਹਨ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੇਂਦਰ ਦੀ ਉਸ ਪਾਲਿਸੀ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕਰਦਾ ਹੈ, ਜਿਸ ਤਹਿਤ ਇਹ ਕਾਲੇ ਕਾਨੂੰਨ ਬਣਾਏ ਗਏ ਹਨ। 

ਇਹ ਵੀ ਪੜ੍ਹੋ : ਸਾਹਨੇਵਾਲ 'ਚ ਜਵਾਨ ਮੁੰਡੇ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ, ਬਾਂਹ 'ਚ ਲੱਗੀ ਮਿਲੀ ਸਰਿੰਜ
ਦਿੱਲੀ ਦੀ 'ਆਪ' ਸਰਕਾਰ ਸਿੱਖ ਧਰਮ 'ਚ ਕਰ ਰਹੀ ਦਖ਼ਲ-ਅੰਦਾਜ਼ੀ
ਸੁਖਬੀਰ ਬਾਦਲ ਨੇ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ 'ਚ ਇਸ ਮਸਲੇ 'ਤੇ ਵੀ ਵਿਚਾਰ ਕੀਤਾ ਗਿਆ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਧਰਮ ਦੇ ਧਾਰਮਿਕ ਮਸਲਿਆਂ 'ਚ ਦਖ਼ਲ-ਅੰਦਾਜ਼ੀ ਕਰਨ ਲੱਗ ਪਈ ਹੈ। ਉਨ੍ਹਾਂ ਮਨਜਿੰਦਰ ਸਿੰਘ ਸਿਰਸਾ ਬਾਲੇ ਬੋਲਦਿਆਂ ਕਿਹਾ ਕਿ ਉਨ੍ਹਾਂ ਦੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਨਾਮਜ਼ਦਗੀ ਇਹ ਗੱਲ ਕਹਿ ਕੇ ਰੱਦ ਕਰ ਦਿੱਤੀ ਗਈ ਕਿ ਉਨ੍ਹਾਂ ਨੂੰ ਪੰਜਾਬੀ ਨਹੀਂ ਆਉਂਦੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਲਖੀਮਪੁਰ ਘਟਨਾ 'ਤੇ ਕਾਂਗਰਸ ਦਾ ਪ੍ਰਦਰਸ਼ਨ, ਮੁੱਖ ਮੰਤਰੀ ਚੰਨੀ ਨੇ ਰੱਖਿਆ ਮੌਨ ਵਰਤ (ਤਸਵੀਰਾਂ)

ਉਨ੍ਹਾਂ ਕਿਹਾ ਕਿ ਜਿਹੜਾ ਇਨਸਾਫ਼ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 2 ਵਾਰ ਪ੍ਰਧਾਨ ਰਹਿ ਚੁੱਕਾ ਹੋਵੇ ਅਤੇ ਉਸ ਦੀ ਨਾਮਜ਼ਦਗੀ ਇਸ ਲਈ ਰੱਦ ਕਰ ਗਈ ਦਿੱਤੀ ਹੋਵੇ ਕਿ ਉਸ ਨੂੰ ਪੰਜਾਬੀ ਨਹੀਂ ਆਉਂਦੀ, ਇਹ ਬੜੀ ਹੈਰਾਨੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਜਦੋਂ ਹਾਈਕੋਰਟ 'ਚ ਮਸਲਾ ਗਿਆ ਤਾਂ ਹਾਈਕੋਰਟ ਦੀ ਕਮੇਟੀ ਨੇ ਲਿਖ ਕੇ ਦੇ ਦਿੱਤਾ ਕਿ ਮਨਜਿੰਦਰ ਸਿੰਘ ਸਿਰਸਾ ਪਾਸ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਬਾਰੇ ਬੋਲਦਿਆਂ ਸੁਖਬੀਰ ਨੇ ਕਿਹਾ ਕਿ ਉਹ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਅਤੇ ਉਨ੍ਹਾਂ ਨੂੰ ਇਹ ਕੰਮ ਕਰਨਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News