ਜੇਕਰ ''ਪ੍ਰਕਾਸ਼ ਸਿੰਘ ਬਾਦਲ'' ਫਿਰ ਬਣੇ ਉਮੀਦਵਾਰ ਤਾਂ ਅਕਾਲੀ ਦਲ ਤੋਂ ਤਿੰਨ ਪਿਓ-ਪੁੱਤ ਲੜਨਗੇ ਚੋਣਾਂ

01/03/2022 3:49:35 PM

ਲੁਧਿਆਣਾ (ਹਿਤੇਸ਼) : ਭਾਵੇਂ ਹੀ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ 'ਚ ਇਕ ਪਰਿਵਾਰ ਦੇ ਇਕ ਹੀ ਮੈਂਬਰ ਨੂੰ ਟਿਕਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਅਕਾਲੀ ਦਲ 'ਚ ਹਾਲਾਤ ਬਿਲਕੁਲ ਉਲਟ ਹਨ। ਇਸ ਦੇ ਤਹਿਤ ਸ. ਪ੍ਰਕਾਸ਼ ਸਿੰਘ ਬਾਦਲ ਜੇਕਰ ਇਕ ਵਾਰ ਫਿਰ ਉਮੀਦਵਾਰ ਬਣੇ ਤਾਂ ਉਨ੍ਹਾਂ ਦੀ ਪਾਰਟੀ ਤੋਂ ਤਿੰਨ ਪਿਓ-ਪੁੱਤ ਵਿਧਾਨ ਸਭਾ ਚੋਣਾਂ ਲੜਨਗੇ ਕਿਉਂਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਬੇਟੇ ਸੁਖਬੀਰ ਬਾਦਲ ਵੱਲੋਂ ਜਲਾਲਾਬਾਦ ਤੋਂ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)

ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਤੋਤਾ ਸਿੰਘ ਅਤੇ ਉਨ੍ਹਾਂ ਦੇ ਬੇਟੇ ਮੱਖਣ ਬਰਾੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਬੇਟੇ ਹਰਿੰਦਰਪਾਲ ਸਿੰਘ ਨੂੰ ਉਮੀਦਵਾਰ ਬਣਾਇਆ ਜਾ ਚੁੱਕਾ ਹੈ। ਹਾਲਾਂਕਿ ਸਿਕੰਦਰ ਸਿੰਘ ਮਲੂਕਾ ਵਲੋਂ ਵੀ ਆਪਣੇ ਬੇਟੇ ਲਈ ਟਿਕਟ ਦੀ ਮੰਗ ਕੀਤੀ ਗਈ ਸੀ ਪਰ ਸੁਖਬੀਰ ਬਾਦਲ ਵਲੋਂ ਉਨ੍ਹਾਂ ਦੀ ਸਿਫ਼ਾਰਿਸ਼ ਨੂੰ ਅਸਵੀਕਾਰ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਅਤੇ ਉਨ੍ਹਾਂ ਦੇ ਬੇਟੇ ਇੰਦਰ ਇਕਬਾਲ ਸਿੰਘ ਦਾ ਨਾਂ ਹੁਣ ਤੱਕ ਅਕਾਲੀ ਦਲ ਦੇ ਉਮੀਦਵਾਰਾਂ ਦੀ ਕਿਸੇ ਵੀ ਸੂਚੀ 'ਚ ਸ਼ਾਮਲ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਚੰਡੀਗੜ੍ਹ 'ਚ 'ਸੁਖਨਾ ਝੀਲ' 'ਤੇ ਬੋਟਿੰਗ ਸਣੇ ਸਾਰੀਆਂ ਗਤੀਵਿਧੀਆਂ ਬੰਦ, ਹੋਰ ਵੀ ਸਖ਼ਤ ਹੁਕਮ ਜਾਰੀ
ਸਾਬਕਾ ਮੁੱਖ ਮੰਤਰੀ ਨੇ ਦਿੱਤੇ ਹਨ ਗਿੱਦੜਬਾਹਾ ਤੋਂ ਚੋਣਾਂ ਲੜਨ ਦੇ ਸੰਕੇਤ
ਭਾਵੇਂ ਹੀ ਸ. ਪ੍ਰਕਾਸ਼ ਸਿੰਘ ਬਾਦਲ ਇਸ ਸਮੇਂ ਲੰਬੀ ਤੋਂ ਵਿਧਾਇਕ ਹਨ ਪਰ ਪਿਛਲੇ ਕੁੱਝ ਦਿਨਾਂ ਤੋਂ ਉਨ੍ਹਾਂ ਦੇ ਨਾਲ ਹਰਸਿਮਰਤ ਕੌਰ ਬਾਦਲ ਵੀ ਸਰਗਰਮ ਨਜ਼ਰ ਆ ਰਹੇ ਹਨ। ਇਸ ਤਰ੍ਹਾਂ ਉਨ੍ਹਾਂ ਦੇ ਲੰਬੀ ਤੋਂ ਚੋਣਾਂ ਲੜਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ। ਇਸ ਨੂੰ ਲੈ ਕੇ ਇਕ ਚੈਨਲ ਵਲੋਂ ਲਏ ਗਏ ਇੰਟਰਵਿਊ ਦੌਰਾਨ ਸਵਾਲ ਪੁੱਛੇ ਜਾਣ 'ਤੇ ਸ. ਪ੍ਰਕਾਸ਼ ਸਿੰਘ ਬਾਦਲ ਨੇ ਇਹ ਕਹਿ ਕੇ ਲੰਬੀ ਤੋਂ ਹੀ ਦੁਬਾਰਾ ਚੋਣਾਂ ਲੜਨ ਦੀ ਸਥਿਤੀ ਸਪੱਸ਼ਟ ਨਹੀਂ ਕੀਤੀ ਕਿ ਪਾਰਟੀ ਜੋ ਹੁਕਮ ਕਰੇਗੀ, ਉਸ ਦਾ ਪਾਲਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਲਈ 'ਸੁਖਬੀਰ ਬਾਦਲ' ਨੇ ਕੀਤੇ ਵੱਡੇ ਐਲਾਨ

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਕਹਿ ਕੇ ਗਿੱਦੜਬਾਹਾ ਤੋਂ ਚੋਣਾਂ ਲੜਨ ਦੇ ਸੰਕੇਤ ਦਿੱਤੇ ਹਨ ਕਿ ਉਹ ਕਾਫ਼ੀ ਦੇਰ ਤੱਕ ਇਸ ਸੀਟ ਤੋਂ ਚੋਣਾਂ ਲੜਦੇ ਰਹੇ ਹਨ ਪਰ ਰਿਜ਼ਰਵ ਹੋਣ ਕਾਰਨ ਲੰਬੀ 'ਚ ਸ਼ਿਫਟ ਹੋ ਗਏ, ਹਾਲਾਂਕਿ ਅਕਾਲੀ ਦਲ ਵਲੋਂ ਪਹਿਲਾਂ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਹੋਇਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News