ਪਹਿਲੀ ਵਾਰ ਕੈਮਰੇ ਅੱਗੇ ਆਈ ਸ਼ਹੀਦ ਸ਼ੁੱਭਕਰਨ ਦੀ ਮਾਂ, ਕਿਹਾ : 'ਨਾ ਹੋਵੇ ਮੇਰੇ ਪੁੱਤ ਦੀ ਮਿੱਟੀ ਪਲੀਤ' (ਵੀਡੀਓ)
Friday, Feb 23, 2024 - 08:08 PM (IST)
ਨੈਸ਼ਨਲ ਡੈਸਕ- ਬੀਤੇ ਦਿਨੀਂ ਖਨੌਰੀ ਬਾਰਡਰ 'ਤੇ ਹਰਿਆਣਾ ਪੁਲਸ ਦੀ ਗੋਲ਼ੀਬਾਰੀ 'ਚ ਮਾਰੇ ਗਏ 21 ਸਾਲਾ ਨੌਜਵਾਨ ਸ਼ੁੱਭਕਰਨ ਸਿੰਘ ਦੀ ਮਾਂ ਰਾਜਿੰਦਰਾ ਹਸਪਤਾਲ ਪਹੁੰਚੀ। ਉਨ੍ਹਾਂ ਦੱਸਿਆ ਕਿ ਸ਼ੁੱਭਕਰਨ ਦਾ ਪਿਓ ਨਸ਼ਾ ਵੇਚਦਾ ਸੀ, ਜਿਸ ਕਾਰਨ ਉਹ ਅੱਕ ਕੇ ਉਨ੍ਹਾਂ ਨੂੰ ਛੱਡ ਕੇ ਆਪਣੇ ਪੇਕੇ ਘਰ ਚਲੀ ਗਈ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਉਹ ਕਰੀਬ 12-13 ਸਾਲ ਤੋਂ ਉਨ੍ਹਾਂ ਤੋਂ ਵੱਖ ਰਹਿ ਰਹੀ ਹੈ ਤੇ ਉਸ ਨੇ ਦੂਜਾ ਵਿਆਹ ਕਰਵਾ ਲਿਆ ਸੀ, ਜਿਸ ਤੋਂ ਉਸ ਦੇ 2 ਬੱਚੇ ਵੀ ਹਨ। ਇਸ ਦੌਰਾਨ ਉਨ੍ਹਾਂ ਦੀ ਵੱਡੀ ਧੀ ਉਨ੍ਹਾਂ ਨਾਲ ਫੋਨ 'ਤੇ ਗੱਲਬਾਤ ਕਰਦੀ ਰਹੀ ਸੀ। ਉਨ੍ਹਾਂ ਕਿਹਾ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ 'ਤੇ ਨਾ ਆਉਣ ਦਾ ਦਬਾਅ ਪਾਇਆ ਜਾ ਰਿਹਾ ਸੀ, ਇਸੇ ਕਾਰਨ ਉਹ ਸ਼ੁੱਭਕਰਨ ਦੀ ਮੌਤ ਦਾ ਪਤਾ ਲੱਗਣ ਤੋਂ ਬਾਅਦ ਇੰਨੀ ਦੇਰ ਨਾਲ ਸਾਹਮਣੇ ਆਏ ਹਨ।
ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦਾ ਪੁੱਤਰ ਦਿੱਲੀ ਵੱਲ ਜਾਣ ਲੱਗਿਆ ਤਾਂ ਉਨ੍ਹਾਂ ਦੀ ਵੱਡੀ ਧੀ ਨੇ ਉਨ੍ਹਾਂ ਨੂੰ ਫੋਨ ਕਰ ਕੇ ਦੱਸਿਆ ਕਿ ਉਹ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ੁੱਭਕਰਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਰੁਕਿਆ। ਇਸ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਪੁੱਤਰ ਦੀ ਮੌਤ ਦਾ ਪਤਾ ਲੱਗਿਆ ਤਾਂ ਉਹ ਉਹ ਹੁਣ ਬਿਨਾਂ ਕਿਸੇ ਕਾਰਵਾਈ ਦੇ ਉਸ ਦਾ ਅੰਤਿਮ ਸੰਸਕਾਰ ਕਰਵਾਉਣਾ ਚਾਹੁੰਦੇ ਹਨ। ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਪੁੱਤਰ ਦੀ ਮਿੱਟੀ ਪਲੀਤ ਹੋਵੇ।
ਕਿਸਾਨ ਅੰਦੋਲਨ ਬਾਰੇ ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਵੱਧ ਤੋਂ ਵੱਧ ਨੌਜਵਾਨ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਜਾਣ, ਪਰ ਉਨ੍ਹਾਂ ਦਾ ਪੁੱਤਰ ਤਾਂ ਵਾਪਸ ਨਹੀਂ ਆਇਆ, ਪਰ ਉਹ ਚਾਹੁੰਦੇ ਹਨ ਕਿ ਬਾਕੀ ਲੋਕ ਸਹੀ ਸਲਾਮਤ ਘਰ ਵਾਪਸ ਆ ਜਾਣ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e