ਪੰਜਾਬ ''ਚ ''ਆਪ'' ਵਲੋਂ ਕੱਢੀ ਜਾ ਰਹੀ ''ਸ਼ੁਕਰਾਨਾ ਯਾਤਰਾ'', ਜਾਣੋ ਪੂਰਾ ਰੂਟ (ਵੀਡੀਓ)
Tuesday, Nov 26, 2024 - 11:12 AM (IST)
ਪਟਿਆਲਾ : ਪੰਜਾਬ 'ਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਮਗਰੋਂ ਅੱਜ ਆਮ ਆਦਮੀ ਪਾਰਟੀ ਪੰਜਾਬ ਵਲੋਂ 'ਸ਼ੁਕਰਾਨਾ ਯਾਤਰਾ' ਕੱਢੀ ਜਾ ਰਹੀ ਹੈ। ਇਹ ਯਾਤਰਾ ਸਵੇਰੇ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : PM ਮੋਦੀ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ 'ਚ ਧਮਾਕੇ, ਮਚੀ ਹਫੜਾ-ਦਫੜੀ
ਜਾਣੋ ਪੂਰਾ ਰੂਟ
ਇਹ ਸ਼ੁਕਰਾਨਾ ਯਾਤਰਾ ਸਰਹਿੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉੱਥੇ ਮੱਥਾ ਟੇਕਣ ਤੋਂ ਬਾਅਦ ਯਾਤਰਾ ਦੁਰਗਿਆਣਾ ਮੰਦਰ ਅਤੇ ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਸਮਾਪਤ ਹੋਵੇਗੀ। ਜਿੱਥੋਂ-ਜਿੱਥੋਂ ਯਾਤਰਾ ਲੰਘੇਗੀ, ਲੋਕਾਂ ਵਲੋਂ ਸੁਆਗਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Promotion ਨੂੰ ਲੈ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਮਿਲੀ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ
ਆਪ' ਨੇ ਪਹਿਲੀ ਵਾਰ ਇਹ ਸੀਟਾਂ ਜਿੱਤੀਆਂ ਹਨ
ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਈਆਂ ਕਿਉਂਕਿ ਇੱਥੋਂ ਦੇ ਵਿਧਾਇਕ ਐੱਮ. ਪੀ. ਬਣ ਚੁੱਕੇ ਸਨ। ਇਸ ਕਾਰਨ ਇਹ ਸੀਟਾਂ ਖ਼ਾਲੀ ਹੋਈਆਂ ਸਨ। ਜ਼ਿਮਨੀ ਚੋਣ 'ਚ ਬਰਨਾਲਾ ਸੀਟ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ 'ਆਪ' ਦੇ ਖ਼ਾਤੇ 'ਚ ਗਈਆਂ ਹਨ। ਆਮ ਆਦਮੀ ਪਾਰਟੀ ਨੇ ਇਹ ਸਾਰੀਆਂ ਸੀਟਾਂ ਪਹਿਲੀ ਵਾਰ ਜਿੱਤੀਆਂ ਹਨ, ਜਦੋਂਕਿ ਬਰਨਾਲਾ ਸੀਟ ਨੂੰ ‘ਆਪ’ ਦਾ ਗੜ੍ਹ ਕਿਹਾ ਜਾਂਦਾ ਸੀ। ਇਸ 'ਤੇ ਹੁਣ ਕਾਂਗਰਸ ਨੇ ਕਬਜ਼ਾ ਕਰ ਲਿਆ ਹੈ। ਇਸ ਦੇ ਨਾਲ ਹੀ ਚੱਬੇਵਾਲ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਡਾ. ਇਸ਼ਾਂਕ ਨੇ ਚੋਣ ਜਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8