ਤਾਲਾਬੰਦੀ ਦੌਰਾਨ ਸ਼ੁਤਰਾਣਾ ਦੇ ਨਾਲ ਲੱਗਦਾ ਅੰਤਰਰਾਸ਼ਟਰੀ ਮਾਰਗ ਸੀਲ
Monday, Jun 15, 2020 - 10:25 AM (IST)
ਪਾਤੜਾਂ (ਅਡਵਾਨੀ) : ਦਿੱਲੀ ਅਤੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਰੋਕਣ ਲਈ ਬੀਤੇ ਦਿਨ ਇਸ ਇਲਾਕੇ ਦੇ ਨਾਲ ਲੱਗਦੀ ਹਰਿਆਣਾ ਸਰਹੱਦ (ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਮਾਰਗ) ’ਤੇ ਢਾਬੀ ਗੁੱਜਰਾਂ ਵਿਖੇ ਐੱਸ. ਐੱਚ. ਓ. ਸ਼ੁਤਰਾਣਾ ਗੁਰਜੰਟ ਸਿੰਘ ਦੀ ਅਗਵਾਈ ਹੇਠ ਨਾਕਾ ਲਾਇਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਤਾਲਾਬੰਦੀ ਦੇ ਹੁਕਮਾਂ ਨੂੰ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਪੰਜਾਬ-ਹਰਿਆਣਾ ਦੀ ਸਰਹੱਦ ਨੂੰ 24 ਘੰਟੇ ਨਾਕਾਬੰਦੀ ਕਰ ਕੇ ਪੂਰੀ ਤਰ੍ਹਾਂ ਸੀਲ ਕੀਤਾ ਹੋਇਆ ਹੈ, ਜਿਸ ਤਹਿਤ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੇ ਕਾਗ਼ਜ਼ ਅਤੇ ਚਾਲਕਾਂ ਦੇ ਈ-ਪਾਸ ਚੈੱਕ ਕਰਨ ਤੋਂ ਬਾਅਦ ਹੀ ਪੰਜਾਬ ਦੀ ਸਰਹੱਦ ਅੰਦਰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਜਿਹੜੇ ਲੋਕ ਬਿਨਾਂ ਮਾਸਕ ਤੋਂ ਘੁੰਮ ਰਹੇ ਹਨ, ਉਨ੍ਹਾਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ।