ਸ਼ਟਰਿੰਗ ਦਾ ਕੰਮ ਕਰਦੇ ਸਮੇਂ ਮਜ਼ਦੂਰ ਨੂੰ ਲੱਗਾ ਬਿਜਲੀ ਦਾ ਕਰੰਟ, ਗੰਭੀਰ ਜ਼ਖ਼ਮੀ
Monday, Mar 21, 2022 - 04:35 PM (IST)
ਗੁਰਦਾਸਪੁਰ (ਹੇਮੰਤ) : ਗੁਰਦਾਸਪੁਰ ਦੇ ਨੇੜਲੇ ਪਿੰਡ ਭਾਗੋਕਾਵਾਂ ਵਿੱਚ ਸ਼ਟਰਿੰਗ ਦਾ ਕੰਮ ਕਰਦੇ ਸਮੇਂ ਇੱਕ ਮਜ਼ਦੂਰ ਨੂੰ ਕਰੰਟ ਲੱਗ ਗਿਆ। ਕਰੰਟ ਲੱਗਣ ਨਾਲ ਮਜ਼ਦੂਰ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਉਸਦੇ ਸਾਥੀਆਂ ਵੱਲੋਂ ਦਾਖਲ ਕਰਵਾਇਆ ਗਿਆ ਹੈ। ਉਥੇ ਮਜ਼ਦੂਰ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ
ਹਸਪਤਾਲ ਵਿੱਚ ਜਖ਼ਮੀ ਮਜ਼ਦੂਰ ਬਲਵਿੰਦਰ ਸਿੰਘ ਪੁੱਤਰ ਚੈਨ ਸਿੰਘ ਵਾਸੀ ਪਿੰਡ ਪਨਿਆੜ ਅਤੇ ਉਸਦੇ ਸਾਥੀਆਂ ਨੇ ਦੱਸਿਆ ਕਿ ਉਹ ਪਿੰਡ ਭਾਗੋਕਾਵਾਂ ਵਿੱਚ ਸ਼ਟਰਿੰਗ ਦਾ ਕੰਮ ਰਹੇ ਸਨ। ਕੰਮ ਕਰਦੇ ਸਮੇਂ ਅਚਾਨਕ ਬਿਜਲੀ ਦੀ ਤਾਰ ਨੇ ਉਸਨੂੰ ਆਪਣੀ ਚਪੇਟ ਵਿੱਚ ਲੈ ਲਿਆ। ਕਰੰਟ ਦਾ ਜੋਰਦਾਰ ਝਟਕਾ ਲੱਗਣ ਨਾਲ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਦੂਜੇ ਪਾਸੇ ਡਾਕਟਰਾਂ ਨੇ ਮਜ਼ਦੂਰ ਦਾ ਇਲਾਜ਼ ਕਰਨਾ ਸ਼ੁਰੂ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਹੋਲੇ-ਮਹੱਲੇ ’ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਹੋਈ ਮੌਤ, ਲਾਸ਼ ਘਰ ਪੁੱਜਣ ’ਤੇ ਪਿਆ ਚੀਕ ਚਿਹਾੜਾ