ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

Friday, Sep 17, 2021 - 01:28 PM (IST)

ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ

ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਲਾਏ ਗਏ ਪੱਕੇ ਮੋਰਚੇ ’ਚ ਅੱਜ ਅਚਾਨਕ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਸੂਚਨਾ ਅਨੁਸਾਰ ਮ੍ਰਿਤਕ ਕਿਸਾਨ ਅੰਗਰੇਜ਼ ਸਿੰਘ ਪੁੱਤਰ ਅਮਰੀਕ ਸਿੰਘ ਅਜਨਾਲਾ ਤਹਿਸੀਲ ਦੇ ਪਿੰਡ ਕਾਮਲਪੁਰਾ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਲੱਗੇ ਧਰਨੇ ਵਿਚ ਸ਼ਮੂਲੀਅਤ ਕਰ ਰਿਹਾ ਸੀ, ਜਿਸ ਦੀ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ।

ਇਹ ਵੀ ਪੜ੍ਹੋ : ਮੁਕਤਸਰ ਦੇ ਪਿੰਡ ਡੋਡਾਵਾਲੀ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ, ਸੀ. ਸੀ. ਟੀ. ਵੀ. ਦੇਖ ਉੱਡੇ ਹੋਸ਼


author

Gurminder Singh

Content Editor

Related News