ਸ਼ਵੇਤ ਮਲਿਕ ਨੇ ਪੰਜਾਬ ਦੀਆਂ ਉਪ-ਚੋਣਾਂ ਲਈ ਇੰਚਾਰਜ ਕੀਤੇ ਐਲਾਨ

Friday, Sep 20, 2019 - 12:45 AM (IST)

ਸ਼ਵੇਤ ਮਲਿਕ ਨੇ ਪੰਜਾਬ ਦੀਆਂ ਉਪ-ਚੋਣਾਂ ਲਈ ਇੰਚਾਰਜ ਕੀਤੇ ਐਲਾਨ

ਜਲੰਧਰ,(ਜ.ਬ.): ਪੰਜਾਬ 'ਚ ਹੋਣ ਵਾਲੀਆਂ ਉੱਪ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਭਾਜਪਾ ਪੰਜਾਬ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਆਪਣੇ ਹਿੱਸੇ ਦੀਆਂ 2 ਸੀਟਾਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਹੈ। ਉਕਤ ਜਾਣਕਾਰੀ ਦਿੰਦੇ ਹੋਏ ਭਾਜਪਾ ਪੰਜਾਬ ਸੂਬਾ ਰਾਕੇਸ਼ ਰਾਠੌਰ ਨੇ ਦੱਸਿਆ ਕਿ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਮੁਕੇਰੀਆਂ ਵਿਧਾਨ ਸਭਾ ਤੇ ਸਾਬਕਾ ਕੈਬਨਿਟ ਮੰਤਰੀ ਤੀਖਣ ਸੂਦ ਨੂੰ ਫਗਵਾੜਾ ਵਿਧਾਨ ਸਭਾ ਖੇਤਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਪ ਚੋਣਾਂ 'ਚ ਆਪਣੇ ਗੱਠਜੋੜ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤੈਅ ਕਰਨ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।


Related News