ਮਲਿਕ ਨੇ ਸੰਸਦ ’ਚ ਉਠਾਇਆ ਅਯੁੱਧਿਆ ਤੋਂ ਅੰਮ੍ਰਿਤਸਰ ਤੱਕ ਸਿੱਧੀ ਟਰੇਨ ਚਲਾਉਣ ਦਾ ਮੁੱਦਾ
Thursday, Mar 25, 2021 - 10:00 AM (IST)

ਅੰਮ੍ਰਿਤਸਰ (ਕਮਲ) - ਰਾਜ ਸਭਾ ਮੈਂਬਰ ਅਤੇ ਸਾਬਕਾ ਭਾਜਪਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਸੰਸਦ ਵਿਚ ਭਗਵਾਨ ਰਾਮ ਦੇ ਜਨਮ ਅਸਥਾਨ ਆਯੁੱਧਿਆ ਤੋਂ ਗੁਰੂ ਨਗਰੀ ਅੰਮ੍ਰਿਤਸਰ ਤੱਕ ਸਿੱਧੀ ਟ੍ਰੇਨ ਚਲਾਉਣ ਦੀ ਮੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਸਾਹਮਣੇ ਰੱਖੀ। ਮਲਿਕ ਨੇ ਦੱਸਿਆ ਕਿ ਸ਼੍ਰੀ ਰਾਮ ਜਨਮ ਅਸਥਾਨ ਅਤੇ ਸ੍ਰੀ ਹਰਿਮੰਦਿਰ ਸਾਹਿਬ ਦੋ ਅਜਿਹੇ ਅਸਥਾਨ ਹਨ, ਜਿੱਥੇ ਪੂਰੇ ਦੇਸ਼ ਦੇ ਲੋਕਾਂ ਦੀ ਸ਼ਰਧਾ ਅਤੇ ਭਾਵਨਾ ਜੁੜੀ ਹੋਈ ਹੈ। ਇਨ੍ਹਾਂ ਦੋਨਾਂ ਅਸਥਾਨਾਂ ਵਿਚ ਸਿੱਧੀ ਰੇਲ ਯਾਤਰਾ ਸ਼ਰਧਾਲੂਆਂ ਨੂੰ ਸਹੂਲਤ ਪ੍ਰਦਾਨ ਕਰੇਗੀ।
ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ
ਐੱਮ. ਪੀ. ਮਲਿਕ ਨੇ ਸ਼੍ਰੀ ਰਾਮ ਜਨਮ ਅਸਥਾਨ ਮੰਦਰ ਨਿਰਮਾਣ ਨੂੰ ਇਕ ਇਤਿਹਾਸਿਕ ਜਿੱਤ ਦੱਸਿਆ ਅਤੇ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੁਬਾਰਾ ਮੰਦਰ ਨਿਰਮਾਣ ਬੇਹੱਦ ਖੁਸ਼ੀ ਦਾ ਪਲ ਹੈ, ਜਿਸ ਗੱਲ ਦਾ ਅੰਦਾਜ਼ਾ ਸ਼੍ਰੀ ਰਾਮ ਜਨਮ ਭੂਮੀ ਲਈ ਚਲ ਰਹੇ ਨਿਧਿ ਸਮਰਪਣ ਅਭਿਆਨ ਤੋਂ ਲਗਾਇਆ ਜਾ ਸਕਦਾ ਹੈ, ਜਿਸ ਵਿਚ ਕੁਝ ਹੀ ਦਿਨਾਂ ਵਿਚ ਹਜ਼ਾਰਾਂ ਕਰੋੜ ਦੀ ਰਾਸ਼ੀ ਪੂਰੇ ਦੇਸ਼ ਦੇ ਲੋਕਾਂ ਵੱਲੋਂ ਅਰਪਿਤ ਕੀਤੀ ਗਈ। ਉਨ੍ਹਾਂ ਦੱਸਿਆ ਕਿ 1528 ਤੋਂ 1949 ਤੱਕ ਦੀ ਮੁਕੱਰਰ ਵਕਤ ਵਿਚ ਜਨਮ ਸਥਾਨ ਨੂੰ ਆਜ਼ਾਦ ਕਰਾਉਣ ਲਈ 76 ਲੜਾਈਆਂ ਹੋਈਆਂ, ਜਿਨ੍ਹਾਂ ਵਿਚ ਲੱਖਾਂ ਰਾਮ ਭਗਤਾਂ ਨੇ ਕੁਰਬਾਨੀ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : ਵਿਦੇਸ਼ੋਂ ਆਏ ਵਿਅਕਤੀ ਨੇ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਤਸਵੀਰਾਂ)
ਮਲਿਕ ਨੇ ਗੁਰੂ ਨਗਰੀ ਅੰਮ੍ਰਿਤਸਰ ਦੀ ਅਹਮਿਅਤ ਦੱਸਦੇ ਹੋਏ ਕਿਹਾ ਕਿ ਅੰਮ੍ਰਿਤਸਰ ਪੰਜਾਬ ਦਾ ਸਭ ਤੋਂ ਮਹੱਤਵਪੂਰਣ ਅਤੇ ਪਵਿੱਤਰ ਸ਼ਹਿਰ ਮੰਨਿਆ ਜਾਂਦਾ ਹੈ, ਕਿਉਂਕਿ ਸ੍ਰੀ ਹਰਿਮੰਦਿਰ ਮੰਦਿਰ ਅੰਮ੍ਰਿਤਸਰ ਵਿਚ ਹੀ ਹੈ। ਇੱਥੇ ਭਗਵਾਨ ਰਾਮ ਦੇ ਪੁੱਤਰ ਲਵ ਕੁਸ਼ ਦਾ ਜਨਮ ਸਥਾਨ ਅਤੇ ਪ੍ਰਸਿੱਧ ਮੰਦਿਰ ਸ਼੍ਰੀ ਵਾਲਮੀਕ ਤੀਰਥ ਵੀ ਹੈ। ਇਸ ਤੋਂ ਇਲਾਵਾ ਜਲਿਆਂਵਾਲਾ ਬਾਗ ਅਤੇ ਹੋਰ ਵੀ ਕਈ ਅਸਥਾਨ ਹਨ, ਜੋ ਵੇਖਣਯੋਗ ਹਨ।
ਪੜ੍ਹੋ ਇਹ ਵੀ ਖਬਰ - ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਕੱਟੀਆਂ ਜਾਣਗੀਆਂ ਟਿਕਟਾਂ, ਨਵੇਂ ਚਿਹਰੇ ਹੋਣਗੇ ਸ਼ਾਮਲ