ਮੇਰੇ ''ਤੇ ਹਮਲਾ ਕਰਨ ਆਏ ਸਨ ਕਾਂਗਰਸੀ: ਸ਼ਵੇਤ ਮਲਿਕ
Monday, Dec 24, 2018 - 03:23 PM (IST)

ਜਲੰਧਰ— ਬੀਤੇ ਦਿਨ ਜਲੰਧਰ 'ਚ ਭਾਜਪਾ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ 'ਚ ਵੱਡਾ ਬਿਆਨ ਦਿੰਦੇ ਹੋਏ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਾਂਗਰਸ 'ਤੇ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਸਿੱਧੇ ਤੌਰ 'ਤੇ ਕਾਂਗਰਸ 'ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕÎਾਂਗਰਸੀ ਵਰਕਰ ਉਨ੍ਹਾਂ 'ਤੇ ਹਮਲਾ ਕਰਨ ਆਏ ਸਨ। ਉਨ੍ਹਾਂ ਨੇ ਮੁੱਖ ਮੰਤਰੀ ਮੰਗ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਨਤਾ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਜਵਾਬ ਦੇਣ।
ਜ਼ਿਕਰਯੋਗ ਹੈ ਕਿ 3 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਣ ਵਾਲੀ ਰੈਲੀ ਨੂੰ ਲੈ ਕੇ ਬੀਤੇ ਦਿਨ ਜਲੰਧਰ 'ਚ ਇਕ ਹੋਟਲ 'ਚ ਰੈਲੀ ਸਬੰਧੀ ਜਾਣਕਾਰੀ ਦੇਣ ਲਈ ਪਹੁੰਚੇ ਸਨ। ਇਸੇ ਦੌਰਾਨ ਹੋਟਲ ਦੇ ਬਾਹਰ ਕਾਂਗਰਸੀ ਅਤੇ ਭਾਜਪਾ ਵਰਕਰਾਂ ਵਿਚਾਲੇ ਝੜਪ ਹੋ ਗਈ।