ਕੈਪਟਨ ਸਾਬ੍ਹ ਇਹ ਤਾਂ ਦੱਸ ਦਿਓ ਬੱਚਿਆਂ ਨੂੰ ਮੋਬਾਇਲ ਦੇ ਦਰਸ਼ਨ ਕਦੋ ਹੋਣਗੇ: ਮਲਿਕ (ਵੀਡੀਓ)

03/11/2019 5:09:13 PM

ਚੰਡੀਗੜ੍ਹ— ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਲੰਮੇ ਹੱਥੀ ਲੈਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਹ ਵਾਅਦੇ ਪੂਰੇ ਨਹੀਂ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਇਕ ਉਹ ਸਰਕਾਰ ਹੈ ਜੋ ਪੰਜਾਬ ਦੇ ਭਵਿੱਖ 'ਤੇ ਗ੍ਰਹਿਣ ਬਣ ਕੇ ਛਾਈ ਹੈ ਅਤੇ ਪੰਜਾਬ ਦੇ ਹਾਲਾਤ ਬੇਹੱਦ ਮਾੜੇ ਹੋ ਚੁੱਕੇ ਹਨ। ਸ਼ਵੇਤ ਮਲਿਕ ਨੇ ਕਿਹਾ ਕਿ ਕੈਪਟਨ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਬੱਚੇ ਕੈਪਟਨ ਵੱਲੋਂ ਦਿੱਤੇ ਜਾਣ ਵਾਲੇ ਮੋਬਾਇਲਾਂ ਦੇ ਦਰਸ਼ਨਾਂ ਲਈ ਤਰਸ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਬ੍ਹ ਇਹ ਤਾਂ ਦੱਸ ਦਿਓ ਕਿ ਬੱਚਿਆਂ ਨੂੰ ਮੋਬਾਇਲ ਦੇ ਦਰਸ਼ਨ ਕਦੋ ਹੋਣਗੇ। 

ਕੈਪਟਨ ਸਰਕਾਰ ਨੇ ਪੰਜਾਬ 'ਚ ਕਈ ਪ੍ਰਾਜੈਕਟ ਅਤੇ ਸੰਸਥਾਵਾਂ ਨੂੰ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ 24 ਮਹੀਨਿਆਂ ਦੌਰਾਨ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਅਜੇ ਤੱਕ ਮੁਆਫ ਨਹੀਂ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਇਹ ਤਾਂ ਦੱਸਣ ਕਿ 24 ਮਹੀਨਿਆਂ 'ਚ ਉਨ੍ਹਾਂ ਨੇ ਕਿਹੜੇ ਵਿਕਾਸ ਦੇ ਕੰਮ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਕਿਹਾ ਕਿ ਨਸ਼ਿਆਂ 'ਤੇ ਨਕੇਲ ਕੱਸੀ ਜਾਵੇਗੀ ਅਤੇ ਪੰਜਾਬ ਨਸ਼ਾ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ ਪਰ ਅੱਜ ਪੰਜਾਬ 'ਚ ਨਸ਼ਾ ਵੱਧ ਚੁੱਕਾ ਹੈ। ਹਾਈਕੋਰਟ ਨੇ ਵੀ ਫਟਕਾਰ ਲਗਾਈ ਹੈ ਕਿ ਪੰਜਾਬ 'ਚ ਨਸ਼ਾ ਵੱਧ ਗਿਆ ਹੈ। ਪੈਨਸ਼ਨ ਸਕੀਮ, ਸ਼ਗਨ ਸਕੀਮ, ਆਟਾ ਦਾਲ ਸਕੀਮ ਸਮੇਤ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਕੈਪਟਨ ਅਮਰਿੰਦਰ ਸਿੰਘ ਨੇ ਬੰਦ ਕਰ ਦਿੱਤੀਆਂ ਹਨ। ਕਾਂਗਰਸ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਧੋਖਾ ਕੀਤਾ ਹੈ ਅਤੇ ਅੱਜ ਦੇਸ਼ ਨੂੰ ਇਕ ਮਜ਼ਬੂਤ ਸਰਕਾਰ ਦੀ ਲੋੜ ਹੈ। 

ਉਥੇ ਹੀ ਦੂਜੇ ਪਾਸੇ ਭਾਜਪਾ ਦੀਆਂ ਉਪਲੱਬਧੀਆਂ ਗਿਣਾਉਂਦੇ ਹੋਏ ਸ਼ਵੇਤ ਮਲਿਕ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਪੰਜਾਬ 'ਚ ਵੱਡੇ ਪੱਧਰ 'ਤੇ ਵਿਕਾਸ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 30 ਸਾਲਾ ਤੋਂ ਇਨਸਾਫ ਲਈ ਤਰਸ ਰਹੇ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਦਿਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ 55 ਸਾਲ ਤੱਕ ਰਾਜ ਕਰਨ 'ਤੇ ਕਿਸੇ ਵੀ ਦੰਗਾ ਪੀੜਤ ਇਨਸਾਫ ਨਹੀਂ ਦਿਵਾਇਆ। ਲੋਕ ਸਭਾ ਚੋਣਾਂ ਨੂੰ ਲੈ ਕੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਲੋਕਾਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰੀ ਕਰ ਲਈ ਗਈ ਹੈ।


shivani attri

Content Editor

Related News