ਕਾਂਗਰਸ ਦਾ ਚੋਣ ਮੈਨੀਫੈਸਟੋ ਦੇਸ਼ ਵਿਰੋਧੀ : ਸ਼ਵੇਤ ਮਲਿਕ
Tuesday, Apr 09, 2019 - 03:14 PM (IST)

ਲੁਧਿਆਣਾ (ਨਰਿੰਦਰ) : ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵੱਖ-ਵੱਖ ਅਹੁਦਾ ਅਧਿਕਾਰੀਆਂ ਦੀ ਬੈਠਕ ਹੋਣ ਜਾ ਰਹੀ ਹੈ, ਜਿਸ 'ਚ ਪਾਰਟੀ ਦੇ ਸੀਨੀਅਰ ਨੇਤਾ ਪ੍ਰਭਾਤ ਝਾਅ ਅਤੇ ਕੈਪਟਨ ਅਭਿਮਨਿਊ ਵੀ ਸ਼ਾਮਲ ਹੋਣਗੇ। ਬੈਠਕ ਤੋਂ ਪਹਿਲਾਂ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ ਵਲੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਬੀਤੇ 2 ਸਾਲਾਂ ਦੌਰਾਨ ਕੁਝ ਵੀ ਨਹੀਂ ਕੀਤਾ। ਚੋਣਾਂ ਤੋਂ ਪਹਿਲਾਂ ਕੀਤਾ ਗਿਆ ਕੋਈ ਵਾਅਦਾ ਕਾਂਗਰਸ ਵਲੋਂ ਪੂਰਾ ਨਹੀਂ ਕੀਤਾ ਗਿਆ, ਜਿਸ ਦਾ ਜਵਾਬ ਪਾਰਟੀ ਨੂੰ ਵੋਟਾਂ ਸਮੇਂ ਮਿਲੇਗਾ। ਸ਼ਵੇਤ ਮਲਿਕ ਨੇ ਕਾਂਗਰਸ ਦੇ ਮੈਨੀਫੈਸਟੋ ਨੂੰ ਦੇਸ਼ ਵਿਰੋਧੀ ਦੱਸਿਆ ਹੈ। ਉਨ੍ਹਾਂ ਨੇ ਪਾਰਟੀ ਦੀਆਂ 3 ਲੋਕ ਸਭਾ ਸੀਟਾਂ ਦੇ ਉਮੀਦਵਾਰਾਂ ਦਾ ਜਲਦ ਹੀ ਐਲਾਨ ਕਰਨ ਦਾ ਦਾਅਵਾ ਕੀਤਾ ਹੈ।