ਅੰਮ੍ਰਿਤਸਰ : ਸ਼ਵੇਤ ਮਲਿਕ ਵਲੋਂ ਓਪਨ ਜਿੰਮ ਦਾ ਉਦਘਾਟਨ
Friday, Nov 16, 2018 - 04:47 PM (IST)

ਅੰਮ੍ਰਿਤਸਰ : ਅੰਮ੍ਰਿਤਸਰ 'ਚ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਵਲੋਂ ਮੋਹਿੰਦਰਾ ਕਾਲੋਨੀ 'ਚ ਇਕ ਓਪਨ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਇਕ ਪਾਰਕ ਅੰਦਰ ਤਿੰਨ ਨਵੀਆਂ ਜਿੰਮ ਦੀਆਂ ਮਸ਼ੀਨਾਂ ਲਾਈਆਂ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਵੇਤ ਮਲਿਕ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ਅਤੇ ਔਰਤਾਂ ਦੀ ਸਿਹਤ ਠੀਕ ਰੱਖਣ ਲਈ ਇਹ ਮਸ਼ੀਨਾਂ ਲਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ 'ਚ ਅਜਿਹੀਆਂ ਹੀ 100 ਤੋਂ ਜ਼ਿਆਦਾ ਜਿੰਮਾਂ ਲਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਕਾਂਗਰਸ 'ਤੇ ਨਿਸ਼ਾਨ ਸਾਧਦਿਆਂ ਕਿਹਾ ਕਿ ਬੇਅਦਬੀ ਕਾਂਡ ਸਬੰਧੀ ਗਠਿਤ ਕੀਤੀ ਗਈ ਐੱਸ. ਆਈ. ਟੀ. ਵੀ ਸਵਾਲਾਂ ਦੇ ਘੇਰੇ 'ਚ ਹੈ।