ਸ਼ਵੇਤ ਮਲਿਕ ਨੇ ਕਾਂਗਰਸ ''ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਬੋਲੇ

04/20/2018 1:51:18 PM

ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਦਲਿਤਾਂ ਨੂੰ ਪਿੱਛੇ ਰੱਖਿਆ ਹੈ ਅਤੇ ਦਲਿਤਾਂ ਨੂੰ ਕਦੇ ਵੀ ਅੱਗੇ ਵਧਣ ਦਾ ਮੌਕਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ 'ਚ ਸਭ ਤੋਂ ਜ਼ਿਆਦਾ ਦਲਿਤ ਵਿਧਾਇਕ ਹਨ। ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ 'ਚ ਬਿਜਲੀ ਦੀਆਂ ਦਰਾਂ 'ਚ 2.7 ਫੀਸਦੀ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਪੂਰੀ ਇੰਡਸਟਰੀ ਪ੍ਰਭਾਵਿਤ ਹੋਈ ਹੈ। ਕਾਂਗਰਸ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਸ਼ਵੇਤ ਮਲਿਕ ਨੇ ਕਿਹਾ ਕਿ 15 ਮਹੀਨਿਆਂ ਬਾਅਦ ਵੀ ਸਰਕਾਰ ਨੇ ਕੁਝ ਨਹੀਂ ਕੀਤਾ ਅਤੇ ਸਰਕਾਰ ਦੇ ਹੀ ਮੰਤਰੀ ਖੁਦ ਸਰਕਾਰ ਖਿਲਾਫ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ 'ਤੇ ਪੰਜਾਬ 'ਚੋਂ ਨਸ਼ਾ ਖਤਮ ਕੀਤਾ ਜਾਵੇਗਾ ਪਰ ਅੱਜ ਵੀ ਨੌਜਵਾਨ ਨਸ਼ਿਆਂ ਦੀ ਦਲਦਲ 'ਚ ਧੱਸੇ ਹੋਏ ਹਨ। ਇਸ ਤੋਂ ਇਲਾਵਾ ਪਾਣੀ ਦੇ ਮਾਮਲੇ 'ਤੇ ਸ਼ਵੇਤ ਮਲਿਕ ਨੇ ਕਿਹਾ ਕਿ ਪੰਜਾਬ ਕੋਲ ਇਕ ਬੂੰਦ ਪਾਣੀ ਨਹੀਂ ਹੈ।