ਕੋਰੋਨਾ ਖ਼ਿਲਾਫ਼ ਫਰੰਟ ਲਾਈਨ ''ਤੇ ਕੰਮ ਕਰਨ ਵਾਲਾ ਯੋਧਾ ਐੱਸ. ਆਈ. ਕੋਰੋਨਾ ਪਾਜ਼ੇਟਿਵ

11/03/2020 5:20:04 PM

ਸੰਦੌੜ (ਰਿਖੀ) : ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) 'ਚ ਸਿਹਤ ਮਹਿਕਮੇ ਦੇ ਕਰਮਚਾਰੀ ਦਿਨ-ਰਾਤ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਲੋਕਾਂ ਦੇ ਬਚਾਅ ਲਈ ਕੰਮ ਕਰਦੇ ਆ ਰਹੇ ਹਨ। ਬਹੁਤੇ ਸਿਹਤ ਕਰਮੀ ਇਸ ਫਰਜ਼ ਨੂੰ ਪੂਰਾ ਕਰਦੇ ਹੋਏ ਖ਼ੁਦ ਵੀ ਕੋਰੋਨਾ ਦੀ ਲਪੇਟ 'ਚ ਆਏ ਹਨ। ਅਜਿਹਾ ਹੀ ਇੱਕ ਕੋਰੋਨਾ ਜੰਗ ਦਾ ਸਿਪਾਹੀ ਐੱਸ. ਆਈ.   ਗੁਰਮੀਤ ਸਿੰਘ ਜੋ ਮੁਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਦੇ ਵਿੱਚ ਸੇਵਾਵਾਂ ਨਿਭਾ ਰਿਹਾ ਹੈ ਅਤੇ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਮੁਢਲੀ ਕਤਾਰ ਦੇ ਵਿੱਚ ਕੋਰੋਨਾ ਜੰਗ 'ਚ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਚਹਿਲ ਜਿੱਥੇ ਕੋਵਿਡ ਵਿੱਚ ਕੰਮ ਕਰ ਰਹੀਆਂ ਆਪਣੀਆਂ ਟੀਮਾਂ ਦੀ ਸੁਪਰਵਿਜ਼ਨ ਦਾ ਕੰੰਮ ਵੇਖ ਰਹੇ ਹਨ, ਉੱਥੇ ਬਲਾਕ ਦੇ ਵਿੱਚ ਸੈਂਪਲਿੰਗ 'ਚ ਅਹਿਮ ਰੋਲ ਅਦਾ ਕਰਦੇ ਰਹੇ ਹਨ।

ਇਹ ਵੀ ਪੜ੍ਹੋ : ਮਨੋਰੰਜਨ ਕਾਲੀਆ ਦੇ ਘਰ ਆਲੂ-ਪਿਆਜ਼ ਤੋਹਫੇ ਵਜੋਂ ਦੇਣ ਪਹੁੰਚੀ ਕਾਂਗਰਸੀ ਬੀਬੀ ਖ਼ੁਦ ਸਵਾਲਾਂ 'ਚ ਘਿਰੀ

ਉਨ੍ਹਾਂ ਨੇ ਹਮੇਸ਼ਾ ਹੀ ਲੋਕ ਹਿੱਤਾਂ ਨੂੰ ਪਹਿਲ ਦਿੰਦੇ ਹੋਏ ਇਸ ਮਹਾਮਾਰੀ ਵਿੱਚ ਜਦੋਂ ਖੂਨ ਦੇ ਰਿਸ਼ਤੇ ਵੀ ਪਾਜ਼ੇਟਿਵ ਮਰੀਜ਼ਾਂ ਤੋਂ ਮੂੰਹ ਮੋੜ ਗਏ, ਅਜਿਹੇ ਮੌਕੇ ਵੀ ਗੁਰਮੀਤ ਸਿੰਘ ਚਹਿਲ ਲੋਕਾਂ ਦੀ ਜਾਨ ਬਚਾਉਣ ਦੇ ਲਈ ਅੱਗੇ ਹੋ ਕੇ ਤੁਰਦੇ ਰਹੇ ਹਨ। ਇਸ ਬਾਰੇ ਗੱਲਬਾਤ ਕਰਦੇ ਹੋਏ ਖੁਦ ਗੁਰਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹੌਸਲੇ ਬੁਲੰਦ ਹਨ ਅਤੇ ਜਲਦੀ ਹੀ ਉਹ ਤੰਦਰੁਸਤ ਹੋ ਕੇ ਲੋਕਾਂ ਨੂੰ ਕੋਵਿਡ ਤੋਂ ਬਚਾਉਣ ਲਈ ਵਿਭਾਗੀ ਸੇਵਾਵਾਂ ਨਿਭਾਣਗੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਦੇ ਵੀ ਟੈਸਟ ਕਰਵਾਉਣ ਤੋਂ ਡਰਨ ਨਾ ਜੇਕਰ ਕਿਸੇ ਦੀ ਰਿਪੋਰਟ ਪਾਜ਼ੇਟਿਵ ਆ ਵੀ ਜਾਂਦੀ ਹੈ ਤਾਂ ਸਿਹਤ ਮਹਿਕਮੇ ਵੱਲੋਂ ਨਿਯਮਾਂ ਅਨੁਸਾਰ ਘਰ 'ਚ ਹੀ ਆਈਸੋਲੇਟ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਕਰਵਾਚੌਥ ਦੇ ਤਿਉਹਾਰ ਦੀਆਂ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ


Anuradha

Content Editor

Related News