ਸਿਬਿਨ ਸੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਸੰਭਾਲਿਆ ਅਹੁਦਾ, ਕਹੀ ਇਹ ਗੱਲ
Wednesday, Feb 15, 2023 - 08:37 PM (IST)
ਚੰਡੀਗੜ੍ਹ : ਬੈਚ 2005 ਦੇ ਆਈ.ਏ.ਐੱਸ ਅਧਿਕਾਰੀ ਸਿਬਿਨ ਸੀ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹਨਾਂ ਨੇ ਵਿਧਾਨ ਸਭਾ ਚੋਣਾਂ-2017 ਅਤੇ ਲੋਕ ਸਭਾ ਚੋਣਾਂ-2019 ਦੌਰਾਨ ਪੰਜਾਬ ਦੇ ਵਧੀਕ ਸੀ.ਈ.ਓ ਵਜੋਂ ਸੇਵਾਵਾਂ ਨਿਭਾਈਆਂ ਹਨ।
ਇਹ ਵੀ ਪੜ੍ਹੋ : ਛੋਟੇ ਸ਼ਹਿਰਾਂ 'ਚ ਨਵੇਂ ਅਰਬਨ ਅਸਟੇਟ ਵਿਕਸਤ ਕਰੇਗੀ ਸੂਬਾ ਸਰਕਾਰ, ਮੰਤਰੀ ਅਮਨ ਅਰੋੜਾ ਨੇ ਦਿੱਤੇ ਇਹ ਨਿਰਦੇਸ਼
ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਸੀ.ਈ.ਓ ਪੰਜਾਬ ਨੇ ਕਿਹਾ ਕਿ ਉਹ ਪੰਜਾਬ ਰਾਜ ਵਿੱਚ ਲੋਕਤਾਂਤਰਿਕ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਮਿਲਣ 'ਤੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ) ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਅਤੇ ਵੋਟਰ ਸੂਚੀ ਦੀ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਪਿਛਲੇ ਸੱਤਰ ਸਾਲਾਂ ਦੌਰਾਨ ਬਹੁਤ ਕੁਝ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦਾ ਦਫ਼ਤਰ ਲੋਕਤੰਤਰੀ ਭਾਵਨਾ ਨੂੰ ਬਰਕਰਾਰ ਰੱਖਣ ਅਤੇ ਵੋਟਰਾਂ ਲਈ ਵੋਟਰ ਰਜਿਸਟ੍ਰੇਸ਼ਨ ਤੋਂ ਲੈ ਕੇ ਵੋਟਿੰਗ ਤੱਕ ਚੋਣ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰੇਗਾ। ਸੀ.ਈ.ਓ ਸਿਬਿਨ ਸੀ ਨੇ ਇਹ ਵੀ ਕਿਹਾ ਕਿ ਬਿਹਤਰ ਚੋਣ ਪ੍ਰਬੰਧਨ ਅਤੇ ਸੰਚਾਲਨ ਲਈ ਪਾਰਦਰਸ਼ਤਾ ਲਿਆਉਣ ਅਤੇ ਨਿਰਵਿਘਨ ਵੋਟਰ ਸੇਵਾਵਾਂ ਯਕੀਨੀ ਬਣਾਉਣ ਲਈ ਤਕਨਾਲੋਜੀ ਨੂੰ ਮੁੱਖ ਸਾਧਨ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਮਾਤਮ ’ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਫਾਇਰ ਕਰਨ ਤੋਂ ਰੋਕਣ 'ਤੇ ਲਾੜੇ ਦੇ ਜੀਜੇ ਨੂੰ ਵੱਜੀ ਗੋਲ਼ੀ