ਚੰਨੀ ਸਰਕਾਰ ਦਾ ਵੱਡਾ ਫ਼ੈਸਲਾ, 'ਸਿਧਾਰਥ ਚਟੋਪਾਧਿਆਏ' ਨੂੰ ਬਣਾਇਆ ਪੰਜਾਬ ਦਾ ਨਵਾਂ ਡੀ. ਜੀ. ਪੀ.
Friday, Dec 17, 2021 - 09:27 AM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਵਿਜੀਲੈਂਸ ਚੀਫ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਨਵਾਂ ਪੁਲਸ ਮੁਖੀ (ਡੀ. ਜੀ. ਪੀ.) ਨਿਯੁਕਤ ਕੀਤਾ ਗਿਆ ਹੈ। ਸਿਧਾਰਥ ਚਟੋਪਾਧਿਆਏ ਨੂੰ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਥਾਂ ਲਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸੰਘਣੀ ਧੁੰਦ ਪੈਂਦੇ ਸਾਰ ਠੰਡ ਨੇ ਫੜ੍ਹਿਆ ਜ਼ੋਰ, ਤਸਵੀਰਾਂ 'ਚ ਦੇਖੋ ਸੜਕਾਂ ਦੇ ਹਾਲਾਤ
ਉਨ੍ਹਾਂ ਨੂੰ ਇਹ ਚਾਰਜ ਐਡੀਸ਼ਨਲ ਵੱਜੋਂ ਉਸੇ ਤਰ੍ਹਾਂ ਦਿੱਤਾ ਗਿਆ ਹੈ, ਜਿਵੇਂ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਦਿੱਤਾ ਗਿਆ ਸੀ। ਸਿਧਾਰਥ ਚਟੋਪਾਧਿਆਏ 1984 ਬੈਚ ਦੇ ਆਈ. ਪੀ. ਐੱਸ. ਅਫ਼ਸਰ ਹਨ। ਉਨ੍ਹਾਂ ਦੀ ਸੇਵਾ ਅਜੇ 6 ਮਹੀਨੇ ਤੋਂ ਵੀ ਜ਼ਿਆਦਾ ਦੀ ਰਹਿੰਦੀ ਹੈ। ਉਨ੍ਹਾਂ ਵੱਲੋਂ ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ : 'ਪੰਜਾਬ ਯੂਨੀਵਰਸਿਟੀ' 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਮੁਲਤਵੀ ਹੋ ਸਕਦੀਆਂ ਨੇ ਪ੍ਰੀਖਿਆਵਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ