ਜਲੰਧਰ ’ਚ ‘ਬਾਬਾ ਸੋਢਲ’ ਮੇਲੇ ਦੀਆਂ ਲੱਗੀਆਂ ਰੌਣਕਾਂ, ਦਰਸ਼ਨਾਂ ਲਈ ਪਹੁੰਚ ਰਹੇ ਸ਼ਰਧਾਲੂ

09/18/2021 6:19:47 PM

ਜਲੰਧਰ (ਵੈੱਬ ਡੈਸਕ, ਸੋਨੂੰ)— ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਕੱਲ੍ਹ ਯਾਨੀ ਕਿ 19 ਸਤੰਬਰ ਨੂੰ ਬਾਬਾ ਸੋਢਲ ਦਾ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਥੇ ਦੱਸ ਦੱਸਣਯੋਗ ਹੈ ਕਿ ਬਾਬਾ ਸੋਢਲ ਜੀ ਦਾ ਮੇਲਾ ਅੱਜ ਤੋਂ ਹੀ ਸ਼ੁਰੂ ਹੋ ਚੁੱਕਾ ਹੈ, ਜੋਕਿ ਤਿੰਨ ਦਿਨਾਂ ਤੱਕ ਚੱਲੇਗਾ।

PunjabKesari

ਪੁੱਤ ਦੀ ਦਾਤ ਪਾਉਣ ਵਾਲੇ ਢੋਲ, ਵਾਜਿਆਂ ਦੇ ਨਾਲ ਬਾਬਾ ਜੀ ਦੇ ਦਰਸ਼ਨਾਂ ਲਈ ਪਹੁੰਚ ਰਹੇ ਹਨ। ਬਾਬਾ ਸੋਢਲ ਮਾਰਗ ’ਤੇ ਬੱਚਿਆਂ ਦੇ ਖਿਲੌਣੇ ਅਤੇ ਤਰ੍ਹਾਂ-ਤਰ੍ਹਾਂ ਦੇ ਭਾਂਡਿਆਂ ਦੀਆਂ ਦੁਕਾਨਾਂ ਵੀ ਸੱਜ ਚੁੱਕੀਆਂ ਹਨ। ਚੱਢਾ ਬਰਾਦਰੀ ਵੱਲੋਂ ਅੱਜ ਸ਼ਾਮ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕੈਪਟਨ ਤੋਂ ਬਾਅਦ ਸੰਦੀਪ ਸੰਧੂ ਨੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਤੋਂ ਦਿੱਤਾ ਅਸਤੀਫ਼ਾ

PunjabKesari

ਕੌਂਸਲਰ ਵਿਪਨ ਚੱਢਾ ਨੇ ਮੁਤਾਬਕ 19 ਸਤੰਬਰ ਨੂੰ ਸਵੇਰੇ 10 ਵਜੇ ਦੇ ਕਰੀਬ ਹਵਨ ਕਰਕੇ ਮੇਲੇ ਦੀ ਸ਼ੁਰੂਆਤ ਕੀਤੀ ਜਾਵੇਗੀ। ਮੇਲੇ ’ਚ ਤਾਇਨਾਤ ਸਿਹਤ ਮਹਿਕਮੇ ਦੀ ਟੀਮ ਦੀ ਨਿਗਰਾਨੀ ਮੈਡੀਕਲ ਅਫ਼ਸਰ ਕਰਨਗੇ। ਸ਼ਰਧਾਲੂਆਂ ਦੀ ਸੁਰੱਖਿਆ ਲਈ ਐਂਬੂਲੈਂਸ ਦਾ ਪ੍ਰਬੰਧ ਵੀ ਕੀਤਾ ਗਿਆ ਹੈ। 

PunjabKesari

ਜ਼ਿਕਰਯੋਗ ਹੈ ਕਿ ਪੰਜਾਬ ’ਚ ਅੱਤਵਾਦੀਆਂ ਦੀ ਗ੍ਰਿਫ਼ਤਾਰੀ ਅਤੇ ਜਲਾਲਾਬਾਦ ਵਿਚ ਹੋਏ ਧਮਾਕੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਫੈਸਟੀਵਲ ਸੀਜ਼ਨ ਨੂੰ ਵੇਖਦਿਆਂ ਹਾਈ ਅਲਰਟ ਐਲਾਨ ਕੇ ਸੂਬੇ ਵਿਚ ਸਾਰੇ ਪੁਲਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਖ਼ੁਫ਼ੀਆ ਏਜੰਸੀਆਂ ਤੋਂ ਮਿਲੇ ਇਨਪੁਟ ਮੁਤਾਬਕ ਪੂਰੇ ਸੂਬੇ ਵਿਚ ਭੀੜ-ਭਾੜ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਰੂਪ ਵਿਚ ਸੁਰੱਖਿਆ ਵਧਾਉਣ ਅਤੇ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸ਼ਹਿਰ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਲਈ ਕਿਹਾ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਤਖ਼ਤਾ ਪਲਟ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ

PunjabKesari

ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸਾਰੇ ਐਂਟਰੀ ਪੁਆਇੰਟਾਂ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਅਤੇ ਵਾਹਨ ਚਾਲਕਾਂ ਕੋਲੋਂ ਪੁੱਛਗਿੱਛ ਤੋਂ ਬਾਅਦ ਹੀ ਉਨ੍ਹਾਂ ਨੂੰ ਸ਼ਹਿਰ ਵਿਚ ਦਾਖ਼ਲੇ ਦੀ ਇਜਾਜ਼ਤ ਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਖ਼ੁਫ਼ੀਆ ਏਜੰਸੀਆਂ ਵੱਲੋਂ ਦਿੱਤੇ ਗਏ ਇਨਪੁਟ ਸਾਰੇ ਅਧਿਕਾਰੀਆਂ ਨਾਲ ਸ਼ੇਅਰ ਕੀਤੇ ਜਾ ਰਹੇ ਹਨ। ਪੀ. ਸੀ. ਆਰ. ਦਸਤੇ ਇਕ ਵਾਰ ਫਿਰ ਐਕਟਿਵ ਕਰ ਕੇ ਸ਼ਹਿਰ ਵਿਚ 24 ਘੰਟੇ ਹੂਟਰ ਮਾਰ ਕੇ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਸੋਢਲ ਮੇਲੇ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਦੌਰਾਨ 1000 ਮੁਲਾਜ਼ਮ ਰਹਿਣਗੇ ਤਾਇਨਾਤ

PunjabKesari

 ਕੰਟਰੋਲ ਰੂਮ ਹੋਵੇਗਾ ਸਥਾਪਤ, ਸਾਰੇ ਅਧਿਕਾਰੀ ਰਹਿਣਗੇ ਤਾਇਨਾਤ
ਸੋਢਲ ਮੇਲੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਕਾਰਨ ਮੰਦਿਰ ਦੇ ਬਾਹਰ ਪੁਲਸ ਦਾ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਮੁਲਾਜ਼ਮਾਂ ਦੀ ਡਿਊਟੀ ਨੂੰ 2 ਹਿੱਸਿਆਂ ਵਿਚ ਵੰਡਿਆ ਗਿਆ ਹੈ। ਹਰ ਸ਼ਿਫਟ 12-12 ਘੰਟੇ ਦੀ ਹੋਵੇਗੀ। ਇਸ ਤੋਂ ਇਲਾਵਾ ਪੁਲਸ ਦੇ ਸਾਰੇ ਅਧਿਕਾਰੀਆਂ ਦੀ ਵੀ ਸੁਰੱਖਿਆ ਦੇ ਮੱਦੇਨਜ਼ਰ ਡਿਊਟੀ ਲਾਈ ਜਾ ਰਹੀ ਹੈ। ਪੁਲਸ ਦੇ ਸੀਨੀਅਰ ਅਧਿਕਾਰੀ ਵੀ ਆਪਣੀ ਡਿਊਟੀ ਮੁਤਾਬਕ ਕੰਟਰੋਲ ਰੂਮ ਵਿਚ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਤੌਰ ’ਤੇ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਤਾਂ ਜੋ ਕਿਸੇ ਸ਼ੱਕੀ ਵਿਅਕਤੀ ਬਾਰੇ ਜਾਂ ਕੋਈ ਹੋਰ ਜਾਣਕਾਰੀ ਲੋਕ ਪੁਲਸ ਕੰਟਰੋਲ ਰੂਮ ਵਿਚ ਦੇ ਸਕਣ।

ਇਹ ਵੀ ਪੜ੍ਹੋ: ਜਲੰਧਰ: ਸ੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਤਿਆਰੀਆਂ ਸ਼ੁਰੂ, ਦਰਸ਼ਨਾਂ ਲਈ ਪੁੱਜਣ ਲੱਗੇ ਸ਼ਰਧਾਲੂ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News