ਸਿਧਾਰਥ ਚਟੋਪਾਧਿਆਏ ਨੇ ਪੰਜਾਬ ਦੇ ਡੀ. ਜੀ. ਪੀ. ਦਾ ਅਹੁਦਾ ਸੰਭਾਲਿਆ

Friday, Dec 17, 2021 - 05:57 PM (IST)

ਸਿਧਾਰਥ ਚਟੋਪਾਧਿਆਏ ਨੇ ਪੰਜਾਬ ਦੇ ਡੀ. ਜੀ. ਪੀ. ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ : 1986 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਪੁਲਸ ਦੇ ਮੁਖੀ) ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਿਧਾਰਥ ਚਟੋਪਾਧਿਆਏ, ਆਈ.ਪੀ.ਐੱਸ., ਹੁਣ ਡੀ.ਜੀ.ਪੀ.,ਪੰਜਾਬ ਦੇ ਨਾਲ-ਨਾਲ ਡੀ. ਜੀ. ਪੀ. ਪੀ.ਐੱਸ.ਪੀ.ਸੀ.ਐੱਲ., ਪਟਿਆਲਾ ਦੇ ਚਾਰਜ ਸਮੇਤ ਮੁੱਖ ਡਾਇਰੈਕਟਰ, ਸਟੇਟ ਵਿਜੀਲੈਂਸ ਬਿਊਰੋ ਦਾ ਵਾਧੂ ਚਾਰਜ ਵੀ ਸੰਭਾਲਣਗੇ। ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀ. ਜੀ. ਪੀ. ਪੰਜਾਬ ਨੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ : ਪੁੱਤ ਦੇ ਵਿਆਹ ਲਈ ਕੈਨੇਡਾ ਤੋਂ ਪਰਤੇ ਪਰਿਵਾਰ ਨਾਲ ਵਾਪਰਿਆ ਹਾਦਸਾ, 4 ਮਹੀਨੇ ਦੇ ਬੱਚੇ ਸਣੇ 4 ਦੀ ਮੌਤ

ਡੀ. ਜੀ. ਪੀ. ਸਿਧਾਰਥ ਚਟੋਪਾਧਿਆਏ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਅਮਨ-ਕਾਨੂੰਨ ਬਣਾਈ ਰੱਖਣ ਦੇ ਨਾਲ-ਨਾਲ ਉਹ ਨਸ਼ਾ ਤਸਕਰੀ, ਮਨੁੱਖੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਨਗੇ ਅਤੇ ਸੂਬੇ ਵਿਚ ਸੜਕੀ ਸੁਰੱਖਿਆ ਲਈ ਬਿਹਤਰ ਮਾਹੌਲ ਬਣਾਉਣ ਲਈ ਉਪਰਾਲੇ ਕਰਨਗੇ। ਰਾਸ਼ਟਰਪਤੀ ਤੋਂ ‘ਪੁਲਸ ਮੈਡਲ ਫਾਰ ਗੈਲੈਂਟਰੀ ’ ਐਵਾਰਡ ਨਾਲ ਨਵਾਜ਼ੇ ਜਾ ਚੁੱਕੇ ਚਟੋਪਾਧਿਆਏ ਨੇ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਸੂਬਾ ਪੁਲਸ ਵਿਚ ਵੱਖ-ਵੱਖ ਸੰਵੇਦਨਸ਼ੀਲ ਅਤੇ ਜ਼ੋਖਮ ਵਾਲੀਆਂ ਥਾਂਵਾਂ ’ਤੇ ਕੰਮ ਕਰ ਚੁੱਕੇ ਹਨ ਅਤੇ ਸੀਮਾ ਸੁਰੱਖਿਆ ਬਲ ਵਿਚ ਡੈਪੂਟੇਸ਼ਨ ‘ਤੇ ਵੀ ਸੇਵਾ ਨਿਭਾਅ ਚੁੱਕੇ ਹਨ ।

ਇਹ ਵੀ ਪੜ੍ਹੋ : ਕੇਜਰੀਵਾਲ ਦੇ ਬਿਆਨ ਤੋਂ ਭੜਕੇ ਰਾਜਾ ਵੜਿੰਗ ਨੇ ਆਖ ਦਿੱਤੀ ਵੱਡੀ ਗੱਲ

ਜ਼ਿਕਰਯੋਗ ਹੈ ਕਿ ਡੀ. ਜੀ. ਪੀ. ਪੀ.ਐਸ.ਪੀ.ਸੀ.ਐੱਲ ਵਜੋਂ ਤਾਇਨਾਤੀ ਤੋਂ ਪਹਿਲਾਂ, ਉਹ ਡੀ. ਜੀ. ਪੀ. ਮਨੁੱਖੀ ਸਰੋਤ ਵਿਕਾਸ ਵੀ ਰਹਿ ਚੁੱਕੇ ਹਨ। ਉਹ ਪੰਜਾਬ ਪੁਲਸ ਵਿਚ ਏ. ਡੀ. ਜੀ. ਪੀ. ਪਾਲਿਸੀ ਐਂਡ ਰੂਲਜ਼, ਏ. ਡੀ. ਜੀ. ਪੀ. ਪ੍ਰੋਵੀਜਨਿੰਗ ਐਂਡ ਮਾਡਰਨਾਈਜ਼ੇਸ਼ਨ ਅਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮਾਂ (ਐੱਸ. ਆਈ. ਟੀ) ਦੇ ਮੁਖੀ ਵਜੋਂ ਵੀ ਨਿਯੁਕਤ ਕੀਤਾ ਜਾ ਚੁੱਕਾ ਹੈ।  

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਦਾਅ, ਇਸ ਫਾਰਮੂਲੇ ਨਾਲ ਮੈਦਾਨ ’ਚ ਉਤਰਨ ਦੀ ਤਿਆਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News