ਰੋਡਰੇਜ਼ ਮਾਮਲੇ ''ਚ ਸੁਣਵਾਈ, ਵਧ ਸਕਦੀਆਂ ਹਨ ਸਿੱਧੂ ਦੀਆਂ ਮੁਸ਼ਕਲਾਂ

Tuesday, Apr 17, 2018 - 04:51 PM (IST)

ਰੋਡਰੇਜ਼ ਮਾਮਲੇ ''ਚ ਸੁਣਵਾਈ, ਵਧ ਸਕਦੀਆਂ ਹਨ ਸਿੱਧੂ ਦੀਆਂ ਮੁਸ਼ਕਲਾਂ

ਨਵੀਂ ਦਿੱਲੀ/ਚੰਡੀਗੜ੍ਹ— 30 ਸਾਲ ਪੁਰਾਣੇ ਰੋਡਰੇਜ਼ ਅਤੇ ਗੈਰ-ਇਰਾਦਤਨ ਕਤਲ ਦੇ ਮਾਮਲੇ 'ਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ, ਜਿਸ ਤੋਂ ਬਾਅਦ ਸਿੱਧੂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੁਪਰੀਮ ਕੋਰਟ 'ਚ ਸਿੱਧੂ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਸੁਪਰੀਮ ਕੋਰਟ 'ਚ ਸਿੱਧੂ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਸੁਪਰੀਮ ਕੋਰਟ 'ਚ ਪੰਜਾਬ ਸਰਕਾਰ ਵੱਲੋਂ ਬਹਿਸ ਪੂਰੀ ਹੋ ਚੁਕੀ ਹੈ।
ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਦਾ ਸਮਰਥਨ ਕੀਤਾ ਸੀ। ਕੋਰਟ 'ਚ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਦੀ ਸਜ਼ਾ ਬਰਕਰਾਰ ਰੱਖੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਵਾਲੇ ਸਿੱਧੂ ਦਾ ਬਿਆਨ ਝੂਠਾ ਹੈ ਅਤੇ ਮਾਮਲੇ 'ਚ ਚਸ਼ਮਦੀਦ ਦੇ ਬਿਆਨ 'ਤੇ ਭਰੋਸਾ ਕੀਤਾ ਜਾਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਹੇਠਲੀ ਅਦਾਲਤ ਨੇ ਸਤੰਬਰ 1999 'ਚ ਸਿੱਧੂ ਨੂੰ ਦੇਸ਼ਾਂ ਤੋਂ ਬਰੀ ਕਰ ਦਿੱਤਾ ਸੀ। ਹਾਲਾਂਕਿ ਹਾਈ ਕੋਰਟ ਨੇ ਦਸੰਬਰ 2006 'ਚ ਫੈਸਲੇ ਨੂੰ ਪਲਟਦੇ ਹੋਏ ਸਿੱਧੂ ਨੂੰ ਦੋਸ਼ੀ ਠਹਿਰਾਇਆ ਅਤੇ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖਿਲਾਫ ਸਿੱਧੂ ਨੇ ਸੁਪਰੀਮ ਕੋਰਟ 'ਚ ਅਪੀਲ ਕੀਤੀ ਹੈ। ਜਿਸ 'ਤੇ ਅੱਜ ਯਾਨੀ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ।


Related News